ਦਰਦਨਾਕ ਸੜਕ ਹਾਦਸੇ 'ਚ ਸਕੂਲੀ ਬੱਸ ਡਰਾਈਵਰ ਸਮੇਤ ਦੋ ਵਿਦਿਆਰਥੀਆਂ ਦੀ ਮੌਤ
ਬਲਜੀਤ ਸਿੰਘ
ਤਰਨਤਾਰਨ, 3 ਦਸੰਬਰ 2022- ਤਰਨ ਤਾਰਨ ਦੇ ਅਧੀਨ ਆਉਦੇ ਪਿੰਡ ਸ਼ੇਖਚੱਕ ਨੇੜੇ ਸਵੇਰੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਸਕੂਲੀ ਬੱਸ ਦੇ ਡਰਾਈਵਰ ਸਮੇਤ ਦੋ ਵਿਦਿਆਰਥੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਜਦੋਂਕਿ ਕੁੱਝ ਬੱਚੇ ਇਸ ਹਾਦਸੇ ਵਿਚ ਜ਼ਖਮੀ ਦੱਸੇ ਜਾ ਰਹੇ ਹਨ।
ਜਾਣਕਾਰੀ ਦੇ ਮੁਤਾਬਿਕ, ਜਿਹੜੇ ਵਹੀਕਲ ਦੇ ਵਲੋਂ ਸਕੂਲੀ ਬੱਸ ਨੂੰ ਟੱਕਰ ਮਾਰੀ ਗਈ, ਉਹਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਦੂਜੇ ਪਾਸੇ ਇਸ ਘਟਨਾ ਦੇ ਸਬੰਧ ਵਿਚ ਪੁਲਿਸ ਚੌਂਕੀ ਇੰਚਾਰਜ ਇਕਬਾਲ ਸਿੰਘ ਵਲੋਂ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।