ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਅੱਖਾਂ ਦੇ ਮੁਫ਼ਤ ਚੈਕਅੱਪ ਕੈਂਪ ਦੌਰਾਨ ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕਰਾਉਣ ਲਈ ਮੀਟਿੰਗ
- 400 ਤੋਂ ਵੱਧ ਆਪ੍ਰੇਸ਼ਨ ਕਰਾਉਣ ਵਾਸਤੇ ਵਿਉਂਤਬੰਦੀ ਕੀਤੀ ਤਿਆਰ, 10 ਹੋਰ ਮੁਫ਼ਤ ਕੈਂਪ ਲਗਾਏ ਜਾਣਗੇ:ਸੱਚਰ
- ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨ ਲਈ ਮੁਹਿੰਮ ਆਖਰੀ ਪਸ਼ੂ ਕਾਬੂ ਕਰਨ ਤੱਕ ਜਾਰੀ ਰਹੇਗੀ
- ਰਾਇਲਾ ’ਚ ਫ਼ਰੀਦਕੋਟ ਦੇ ਵਿਦਿਆਰਥੀ ਚੁਣ ਕੇ ਭੇਜੇ ਜਾਣਗੇ, ਪ੍ਰੀ ਪੈਟਸੈਟ ’ਚ ਪੰਜਾਬ ਦੇ 30 ਰੋਟਰੀ ਕਲੱਬ ਭਾਗ ਲੈਣਗੇ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 4 ਦਸੰਬਰ 2022 - ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਆਰਸ਼ ਸੱਚਰ ਅਤੇ ਸਕੱਤਰ ਅਰਵਿੰਦ ਛਾਬੜਾ ਦੀ ਸਾਂਝੀ ਅਗਵਾਈ ਹੇਠ ਅੱਜ ਅਹਿਮ ਮੀਟਿੰਗ ਸ਼ਾਹੀ ਹਵੇਲੀ ਫ਼ਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਕਲੱਬ ਦੇ ਸੀਨੀਅਰ ਆਗੂ ਅਸ਼ੋਕ ਸੱਚਰ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਆਰਸ਼ ਸੱਚਰ ਨੇ ਦੱਸਿਆ ਕਿ ਰੋਟਰੀ ਕਲੱਬ ਦੇ ਮੈਂਬਰਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦੌਰਾਨ 1960 ਲੋਕਾਂ ਦੀ ਜਾਂਚ ਕੀਤੀ ਗਈ ਹੈ। ਜਿਨ੍ਹਾਂ ’ਚੋਂ 1435 ਲੋਕਾਂ ਨੂੰ ਮੁਫ਼ਤ ਐਨਕਾਂ ਰੋਟਰੀ ਕਲੱਬ ਵੱਲੋਂ ਦਿੱਤੀਆਂ ਗਈਆਂ ਹਨ।
ਇਨ੍ਹਾਂ ਕੈਂਪਾਂ ਦੌਰਾਨ ਚੁਣੇ ਗਏ 400 ਤੋਂ ਵੱਧ ਮਰੀਜ਼ਾਂ ਦੇ ਲਗਾਤਾਰ ਇੱਕ ਮਹੀਨਾ ਸਿਵਲ ਹਸਪਤਾਲ ਫ਼ਰੀਦਕੋਟ ’ਚ ਰੋਟਰੀ ਕਲੱਬ ਮੁਫ਼ਤ ਆਪ੍ਰੇਸ਼ਨ ਕੈਂਪ ਸਿਵਲ ਸਰਜਨ ਫ਼ਰੀਦਕੋਟ ਡਾ.ਨਰੇਸ਼ ਕੁਮਾਰ ਬਠਲਾ, ਸੀਨੀਅਰ ਮੈਡੀਕਲ ਅਫ਼ਸਰ ਡਾ.ਚੰਦਰ ਸ਼ੇਖਰ ਕੱਕੜ ਦੇ ਵਿਸ਼ੇਸ਼ ਸਹਿਯੋਗ ਨਾਲ ਆਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੁਣੇ ਗਏ ਮਰੀਜ਼ਾਂ ਦੀ ਹਰ ਸੰਭਵ ਸਹਾਇਤਾ ਰੋਟਰੀ ਕਲੱਬ ਕਰੇਗਾ। ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਆਪ੍ਰੇਸ਼ਨਾਂ ਲਈ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਆਉਂਦੇ ਦਿਨਾਂ ’ਚ 10 ਹੋਰ ਕੈਂਪ ਲਗਾਏ। ਇਨ੍ਹਾਂ ਕੈਂਪਾਂ ’ਚ ਵੀ ਐਨਕਾਂ ਮੌਕੇ ਤੇ ਮੁਫ਼ਤ ਦਿੱਤੀਆਂ ਜਾਣਗੀਆਂ ਤੇ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ 8 ਦਿਨਾਂ ਤੋਂ ਰੋਟਰੀ ਕਲੱਬ ਵੱਲੋਂ ਅਵਾਰਾ ਪਸ਼ੂਆਂ ਤੋਂ ਸ਼ਹਿਰ ਨੂੰ ਮੁਕਤ ਕਰਨ ਵਾਸਤੇ ਆਰੰਭ ਕੀਤੀ ਮੁਹਿੰਮ ਤਹਿਤ 203 ਅਵਾਰਾ ਪਸ਼ੁੂ ਕਾਬੂ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ.ਰੂਹੀ ਦੁੱਗ, ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਰਾਜਪਾਲ ਸਿੰਘ ਸੰਧੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਨਗਰ ਕੌਂਸਲ ਫ਼ਰੀਦਕੋਟ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਸ਼ਹਿਰ ਅੰਦਰ ਜਦੋਂ ਤੱਕ ਆਖਰੀ ਪਸ਼ੂ ਕਾਬੂ ਨਹੀਂ ਕਰਦੇ ਇਹ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਕਿ 11 ਅਤੇ 12 ਫ਼ਰਵਰੀ ਨੂੰ ਮੋਦੀ ਕਾਲਜ ਪਟਿਆਲਾ ਵਿਖੇ ਹੋਣ ਵਾਲੇ ‘ਰਾਈਲਾ’ ਪ੍ਰੋਗਰਾਮ ’ਚ ਫ਼ਰੀਦਕੋਟ ਦੇ ਵਿਦਿਆਰਥੀਆਂ ਦੀ ਚੋਣ ਕਰਕੇ ਭੇਜਿਆ ਜਾਵੇਗਾ। ਇਸ ਪ੍ਰੋਗਰਾਮ ’ਚ ਰੋਟਰੀ ਜ਼ਿਲਾ 3090, ਜਿਸ ’ਚ ਸਮੁੱਚੇ ਪੰਜਾਬ ਦੇ ਸਕੂਲਾਂ ’ਚ ਚੋਣਵੇਂ ਵਿਦਿਆਰਥੀ ਭਾਗ ਲੈਣਗੇ।
ਇਸ ਪ੍ਰੋਗਰਾਮ ’ਚ ਵਿਦਿਆਰਥੀਆਂ ਦੀ ਸਰਵਪੱਖੀ ਸ਼ਖ਼ਸ਼ੀਅਤ ਦਾ ਨਿਰਮਾਣ ਕੀਤਾ ਜਾਵੇਗਾ। ਇਸ ਤਰ੍ਹਾਂ 25 ਦਸੰਬਰ ਨੂੰ ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਪ੍ਰੀ ਪੈਟਸੈਟ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ’ਚ ਪੰਜਾਬ ਦੇ 30 ਰੋਟਰੀ ਕਲੱਬਾਂ ਦੇ ਪ੍ਰਧਾਨ, ਸਕੱਤਰ ਅਤੇ ਹੋਰ ਆਹੁਦੇਦਾਰ ਸ਼ਾਮਲ ਹੋਣਗੇ। ਇਸ ਮੌਕੇ ਰੋਟਰੀ ਕਲੱਬ ਵੱਲੋਂ ਆਉਂਦੇ ਦਿਨਾਂ ’ਚ ਸਰਦੀ ਦੇ ਮੌਸਮ ਨੂੰ ਵੇਖਦੇ ਹੋਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਭਲਾਈ ਵਾਸਤੇ ਪ੍ਰੋਜੈਕਟ ਕਰਨ ਵਾਸਤੇ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਅਵਾਰਾ ਪਸ਼ੂ ਕਾਬੂ ਕਰਨ ਵਾਲੇ ਪ੍ਰੋਜੈਕਟ ਸਬੰਧੀ ਨਵਦੀਪ ਗਰਗ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 5:00 ਵਜੇ ਸ਼ਹੀਦ ਭਗਤ ਸਿੰਘ ਪਾਰਕ ’ਚ ਟੀਮ ਇਕੱਤਰ ਹੋ ਕੰਮ ਸ਼ੁਰੂ ੁਕਰਦੀ ਹੈ।
ਉਨ੍ਹਾਂ ਕਿਹਾ ਸ਼ਹਿਰ ਦੇ ਕਿਸੇ ਹਿੱਸੇ ਅੰਦਰ ਵੀ ਅਵਾਰਾ ਪਸ਼ੂਆਂ ਦੀ ਜਾਣਕਾਰੀ ਮਿਲੇ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ ਤਾਂ ਜੋ ਅਵਾਰਾ ਪਸ਼ੂਆਂ ਤੋਂ ਸ਼ਹਿਰ ਜਲਦ ਮੁਕਤ ਕੀਤਾ ਜਾ ਸਕੇ। ਕਲੱਬ ਦੇ ਸਕੱਤਰ ਅਰਵਿੰਦਰ ਛਾਬੜਾ ਨੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਆਉਂਦੇ ਦਿਨਾਂ ’ਚ ਲੱਗਣ ਵਾਲੇ ਅ ੱਖਾਂ ਦੇ ਮੁਫ਼ਤ ਚੈੱਕਅੱਪ ਕੈਂਪਾਂ ਅਤੇ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਵਾਸਤੇ ਚੱਲ ਰਹੀ ਮੁਹਿੰਮ ’ਚ ਵੱਧ ਤੋਂ ਵੱਧ ਮੈਂਬਰ ਸ਼ਮੂਲੀਅਤ ਕਰਨ। ਕਲੱਬ ਦੇ ਸੀਨੀਅਰ ਮੈਂਬਰ ਜਸਬੀਰ ਸਿੰਘ ਜੱਸੀ ਨੇ ਸਭ ਮੀਟਿੰਗ ’ਚ ਪਹੁੰਚ ਤੇ ਧੰਨਵਾਦ ਕੀਤਾ। ਇਸ ਮੀਟਿੰਗ ’ਚ ਪਵਨ ਵਰਮਾ ਕੈਸ਼ੀਅਰ, ਪ੍ਰਵੀਨ ਸੱਚਰ ਰਿਟਾਇਡ ਨਾਇਬ ਤਹਿਸੀਲਦਾਰ, ਨਵਦੀਪ ਗਰਗ, ਅਸ਼ੋਕ ਚਾਨਣਾ, ਸੰਜੀਵ ਮਿੱਤਲ, ਮਾਨਿਕ ਜੈਨ, ਰਮੇਸ਼ ਰੀਹਾਨ, ਐਡਵੋਕੇਟ ਰਾਜੇਸ਼ ਰੀਹਾਨ, ਰਾਜਨ ਨਾਗਪਾਲ, ਪੰਕਜ ਗੁਲਾਟੀ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।