ਗੋਲਡੀ ਬਰਾੜ ਦੀ ਕਥਿਤ ਹਿਰਾਸਤ ਬਾਰੇ ਭੰਬਲਭੂਸਾ ਬਰਕਰਾਰ -ਨਾ ਹੀ ਡੀਟੇਨ ਹੋਇਆ ਨਾ ਹੀ ਅਮਰੀਕਾ 'ਚ ਹਾਂ -ਪੱਤਰਕਾਰ ਨੂੰ ਫ਼ੋਨ ਕਰਕੇ ਕੀਤਾ ਦਾਅਵਾ
ਚੰਡੀਗੜ੍ਹ, 5 ਦਸੰਬਰ 2022-
ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਤੋਂ ਤਿੰਨ ਦਿਨ ਬਾਅਦ ਵੀ ਅਜੇ ਗੋਲਡੀ ਬਰਾੜ ਦੀ ਹਿਰਾਸਤ ਬਾਰੇ ਭੰਬਲਭੂਸਾ ਬਰਕਰਾਰ ਹੈ . ਗੋਲਡੀ ਬਰਾੜ ਦਾ ਦਾਅਵਾ ਕਰਨ ਵਾਲੇ ਇਕ ਬੰਦੇ ਨੇ ਦਾਅਵਾ ਕੀਤਾ ਹੈ ਕਿ ਉਹ ਕਿਸੇ ਦੀ ਹਿਰਾਸਤ ਵਿੱਚ ਨਹੀਂ ਹੈ ਅਤੇ ਨਾ ਹੀ ਨਜ਼ਰਬੰਦ ਹੈ।
ਗੋਲਡੀ ਬਰਾੜ ਨੇ ਇੱਕ ਯੂ-ਟਿਊਬ ਚੈਨਲ ਦੇ ਪੱਤਰਕਾਰ ਨਾਲ ਇੰਟਰਵਿਊ ਵਿੱਚ ਦਾਅਵਾ ਕੀਤਾ ਕਿ ਉਸਨੂੰ ਅਮਰੀਕੀ ਪੁਲਿਸ ਨੇ ਹਿਰਾਸਤ ਵਿੱਚ ਨਹੀਂ ਲਿਆ ਸੀ। ਹਾਲਾਂਕਿ, ਵੀਡੀਓ ਵਿੱਚ ਆਵਾਜ਼ ਦੀ ਪ੍ਰਮਾਣਿਕਤਾ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਹੋ ਸਕੀ।