ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 27 ਜਨਵਰੀ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ-26 ਜਨਵਰੀ 2023- ਗਣਤੰਤਰ ਦਿਵਸ ਮੌਕੇ ਹਿੱਸਾ ਲੈਣ ਵਾਲੇ ਮੁਲਾਜ਼ਮਾਂ, ਅਧਿਆਪਕਾਂ ਤੇ ਬੱਚਿਆਂ ਨੂੰ 27 ਜਨਵਰੀ ਦੀ ਛੁੱਟੀ ਦਾ ਐਲਾਨ ਸੂਬਾ ਸਰਕਾਰ ਵਲੋਂ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ, ਜਿਨ੍ਹਾਂ ਸਕੂਲਾਂ ਨੇ ਗਣਤੰਤਰ ਦਿਵਸ ਸਮਾਗਮ ਦੌਰਾਨ ਹਿੱਸਾ ਲਿਆ ਹੈ, ਉਨ੍ਹਾਂ ਨੂੰ ਛੁੱਟੀ ਹੋਵੇਗੀ।
ਜਾਣਕਾਰੀ ਮੁਤਾਬਿਕ, ਰੂਪਨਗਰ, ਫ਼ਾਜਿਲਕਾ, ਫ਼ਹਿਤਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ, ਪਟਿਆਲਾ, ਮੋਹਾਲੀ, ਕਪੂਰਥਲਾ, ਪਠਾਨਕੋਟ, ਅਮ੍ਰਿਤਸਰ, ਜਲੰਧਰ, ਐਸ.ਬੀ.ਐਸ. ਨਗਰ, ਸ਼੍ਰੀ ਆਨੰਦਪੁਰ ਸਾਹਿਬ, ਸੰਗਰੂਰ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਬਰਨਾਲਾ, ਲੁਧਿਆਣਾ, ਬਠਿੰਡਾ, ਫਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ।