ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 31 ਜਨਵਰੀ ਨੂੰ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਰੋਹਿਤ ਗੁਪਤਾ
ਗੁਰਦਾਸਪੁਰ 28 ਜਨਵਰੀ 2023 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ 31 ਜਨਵਰੀ 2023 ਨੂੰ ਸਵੇਰੇ 10 ਵਜੇ ਪਿੰਡ ਰੰਗੀਲਪੁਰ, ਬਟਾਲਾ ਵਿਖੇ ਆਈ.ਵਾਈ.ਓ.ਐਮ ਸਕੀਮ ਅਧੀਨ ਮੂਲ ਅਨਾਜਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ 31 ਜਨਵਰੀ ਨੂੰ ਲਗਾਏ ਜਾ ਰਹੇ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਸ. ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ. ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਅਤੇ ਐਡਵੋਕੈਟ ਅਮਰਪਾਲ ਸਿੰਘ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਸ਼ੇਸ ਮਹਿਮਾਨ ਵਜੋ ਸ਼ਿਰਕਤ ਕਰਨਗੇ।
ਉਨਾਂ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਪੁਹੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਮਾਹਿਰਾ ਵਲੋਂ ਮੂਲ ਅਨਾਜਾਂ ਦੀ ਕਾਸ਼ਤ ਸਬੰਧੀ ਵੱਡਮੁੱਲੀ ਜਾਣਕਾਰੀ ਦਿੱਤੀ ਜਾਵੇਗੀ, ਇਸ ਲਈ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕੀਤੀ ਜਾਵੇ।