ਸਰਕਾਰੀ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 28 ਜਨਵਰੀ 2023 -ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜ਼ੂਕੇਸ਼ਨ, ਫ਼ਰੀਦਕੋਟ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਗਦੀਪ ਸਿੰਘ ਦੀ ਯੋਗ ਰਹਿਨੁਮਾਈ ਅਤੇ ਡਾ. ਕੰਵਲਦੀਪ ਸਿੰਘ ਦੀ ਅਗਵਾਈ ਵਿੱਚ ਕਾਲਜ ਦੇ ਸਮਾਜਿਕ ਸਿੱਖਿਆ ਕਲੱਬ ਅਤੇ ਸਪੋਰਟਸ ਕਲੱਬ ਦੇ ਸਾਂਝੇ ਸਹਿਯੋਗ ਨਾਲ 'ਰਾਸ਼ਟਰੀ ਵੋਟਰ ਦਿਵਸ' ਮਨਾਇਆ ਗਿਆ। ਪ੍ਰਿੰਸੀਪਲ ਜਗਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ । ਸਵੀਪ ਦੇ ਨੋਡਲ ਅਫਸਰ ਪ੍ਰੋ. ਰਣਜੀਤ ਸਿੰਘ ਨੇ ਰਾਸ਼ਟਰੀ ਵੋਟਰ ਦਿਵਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ । ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅਤੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ । ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪਰਨੀਤ ਕੌਰ, ਦੂਸਰਾ ਸਥਾਨ ਬਲਪ੍ਰੀਤ ਕੌਰ ਅਤੇ ਤੀਸਰਾ ਸਥਾਨ ਓਂਕਾਰ ਸਿੰਘ ਨੇ ਪ੍ਰਾਪਤ ਕੀਤਾ । ਪੋਸਟਰ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਨੈਨਸੀ, ਦੂਸਰਾ ਸਥਾਨ ਮਨਿੰਦਰਜੀਤ ਕੌਰ ਅਤੇ ਤੀਸਰਾ ਸਥਾਨ ਸਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ ।ਮੰਚ ਸੰਚਾਲਨ ਬੀ.ਐੱਡ. ਦੀਆਂ ਵਿਦਿਆਰਥਣਾਂ ਨਵਦੀਪ ਕੌਰ ਅਤੇ ਸ਼ਾਇਨਾ ਨੇ ਸਾਂਝੇ ਰੂਪ ਵਿੱਚ ਕੀਤਾ । ਇਸ ਮੌਕੇ ਕਾਲਜ ਸਟਾਫ਼ ਵਿੱਚੋਂ ਪ੍ਰੋ. ਮੰਜੂ ਕਪੂਰ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਜਸਬੀਰ ਕੌਰ ਅਤੇ ਪ੍ਰੋ. ਸੁਖਪਾਲ ਕੌਰ ਹਾਜ਼ਰ ਸਨ।