ਪੰਜਾਬ 'ਚ ਪੂਰੀ ਤਰ੍ਹਾਂ ਨਾਲ ਹੋਈ ਮੋਬਾਈਲ ਇੰਟਰਨੈੱਟ ਸੇਵਾ ਬਹਾਲ
ਚੰਡੀਗੜ੍ਹ, 24 ਮਾਰਚ 2023- ਮੋਬਾਈਲ ਇੰਟਰਨੈੱਟ ਸੇਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿਚ ਬਹਾਲ ਹੋ ਚੁੱਕੀ ਹੈ। ਦਰਅਸਲ, ਫੇਕ ਨਿਊਜ਼ ਤੇ ਅਫ਼ਵਾਹਾਂ 'ਤੇ ਪਾਬੰਦੀ ਲਗਾਉਣ ਦੇ ਮਕਸਦ ਤਹਿਤ ਸਰਕਾਰ ਨੇ ਮੋਬਾਈਲ ਇੰਟਰਨੈੱਟ 'ਤੇ ਪਾਬੰਦੀ ਲਗਾਈ ਸੀ।
ਬੀਤੇ ਦਿਨ ਸਰਕਾਰ ਨੇ ਪੰਜਾਬ ਦੇ ਕਰੀਬ 18 ਜ਼ਿਲ੍ਹਿਆਂ ਵਿਚ ਮੋਬਾਈਲ ਇੰਟਰਨੈੱਟ ਤੋਂ ਪਾਬੰਦੀ ਖ਼ਤਮ ਕਰ ਦਿੱਤੀ ਸੀ ਅਤੇ ਕੁੱਝ ਜ਼ਿਲ੍ਹਿਆਂ ਦੇ ਅੰਦਰ ਹੀ ਪਾਬੰਦੀ ਰਹਿ ਗਈ ਸੀ। ਰਾਹਤ ਦੀ ਖ਼ਬਰ ਇਹ ਹੈ ਕਿ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਚ ਮੋਬਾਈਲ ਇੰਟਰਨੈੱਟ ਬਹਾਲ ਹੋ ਗਿਆ ਹੈ।