ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ਤੇ ਵਾਪਰਿਆ ਸੜਕ ਹਾਦਸਾ, ਦੋ ਨੌਜਵਾਨ ਜ਼ਖ਼ਮੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 15 ਮਾਰਚ 2023 - ਅੱਜ ਦੁਪਹਿਰ ਸੁਲਤਾਨਪੁਰ ਲੋਧੀ ਤਲਵੰਡੀ ਚੌਧਰੀਆਂ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਬੁਲੇਟ ਮੋਟਰਸਾਈਕਲ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਹਿਜੀਤਪੁਰ ਦਾ ਰਹਿਣ ਵਾਲਾ ਯੁਵਰਾਜ ਸਿੰਘ ਅਤੇ ਚੇਤਨ ਸਿੰਘ ਵਾਸੀ ਮੇਵਾ ਸਿੰਘ ਵਾਲਾ ਦੋਵੇਂ ਬੁਲੇਟ ਮੋਟਰਸਾਈਕਲ 'ਤੇ ਪਿੰਡ ਮੇਵਾਸਿੰਘਵਾਲਾ ਵੱਲ ਆ ਰਹੇ ਸਨ ਤਾਂ ਇਸ ਦੌਰਾਨ ਇਕ ਨਿੱਜੀ ਅਣਪਛਾਤੇ ਵਾਹਨ ਚ ਟੱਕਰਾਂ ਜਾਣ ਕਾਰਨ ਸੜਕ ਹਾਦਸਾ ਵਾਪਰ ਗਿਆ।
ਹਾਦਸੇ ਵਿਚ ਜ਼ਖਮੀ ਹੋਏ ਦੋਵਾਂ ਨੌਜਵਾਨਾਂ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਹਾਲਾਂਕਿ ਇੱਕ ਨੌਜਵਾਨ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸਨੂੰ ਰੈਫਰ ਕਰ ਦਿੱਤਾ ਗਿਆ।