ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਬੁਲਾਈ ਅਹਿਮ ਮੀਟਿੰਗ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 27 ਮਾਰਚ 2023 ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ 27 ਮਾਰਚ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।
ਮੀਟਿੰਗ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ।
ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣਗੇ। ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੇ ਸੰਪਰਦਾਵਾਂ ਦੇ ਉਹੀ ਮੁਖੀ ਸ਼ਾਮਲ ਹੋਣਗੇ ਜਿਨ੍ਹਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।