ਮੁੱਖ ਮੰਤਰੀ ਭਗਵੰਤ ਮਾਨ ਅੱਜ ਐਨ ਐਚ ਐਮ ਨਾਲ ਸਬੰਧਤ ਕਰਨਗੇ ਅਹਿਮ ਮੀਟਿੰਗ
ਚੰਡੀਗੜ੍ਹ, 6 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 6 ਜੂਨ ਨੁੰ ਨੈਸ਼ਨਲ ਹੈਲਥ ਮਿਸ਼ਨ (ਐਨ ਐਚ ਐਮ) ਨਾਲ ਸਬੰਧਤ ਅਹਿਮ ਮੀਟਿੰਗ ਕਰਨਗੇ। ਇਸ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਸ਼ਾਮਲ ਹੋਣਗੇ।
ਕੇਂਦਰ ਸਰਕਾਰ ਨੇ ਪੰਜਾਬ ਦਾ ਐਨ ਐਚ ਐਮ ਫੰਡ ਰੋਕਿਆ ਹੋਇਆ ਹੈ। ਇਹ ਫੰਡ ਕੇਂਦਰ ਸਰਕਾਰ ਦੀ ਵੈਲਨੈਸ ਸੈਂਟਰ ਸਕੀਮ ਨੂੰ ਬਦਲ ਕੇ ਆਮ ਆਦਮੀ ਕਲੀਨਿਕ ਤਿਆਰ ਕਰਨ ਅਤੇ ਉਸ ’ਤੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਕਾਰਨ ਰੋਕੇ ਹਨ।
ਮੰਨਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਅੱਜ ਇਸ ਮੀਟਿੰਗ ਵਿਚ ਕੋਈ ਅਹਿਮ ਫੈਸਲਾ ਲੈ ਸਕਦੇ ਹਨ।