ਪੰਜਾਬ ਕੈਬਨਿਟ ਦੀ 10 ਜੂਨ ਨੂੰ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ, 8 ਜੂਨ 2023- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ 2023 ਨੂੰ ਮਾਨਸਾ ਵਿਖੇ ਹੋਣ ਜਾ ਰਹੀ ਹੈ। ਇਯ ਦਾ ਐਲਾਨ ਖੁਦ ਸੀਐਮ ਭਗਵੰਤ ਮਾਨ ਦੇ ਵਲੋਂ ਟਵਿੱਟਰ ਹੈਂਡਲ ਤੇ ਕੀਤਾ ਗਿਆ। ਮਾਨ ਨੇ ਆਪਣੇ ਟਵੀਟ ਵਿਚ ਲਿਖਿਆ ਕਿ, ਵਾਅਦੇ ਮੁਤਾਬਕ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ, ਕਈ ਅਹਿਮ ਫੈਸਲਿਆਂ ਤੇ ਵਿਚਾਰ ਚਰਚਾ ਹੋਵੇਗੀ।