ਸ਼੍ਰੋਮਣੀ ਕਮੇਟੀ ਨੇ ਜਥੇਦਾਰ ਅਕਾਲ ਤਖਤ ਤੋਂ ਨਰਾਇਣ ਸਿੰਘ ਚੌੜਾ ਖਿਲਾਫ ਕਾਰਵਾਈ ਮੰਗੀ
ਅੰਮ੍ਰਿਤਸਰ, 7 ਦਸੰਬਰ, 2024: ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਖਿਲਾਫ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਵਫਦ ਨੇ ਬਲਵਿੰਦਰ ਸਿੰਘ ਅਮਲੋਹ ਦੀ ਅਗਵਾਈ ਹੇਠ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉਹਨਾਂ ਦੱਸਿਆ ਕਿ 1984 ਤੋਂ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਚੱਲੀ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਪੱਤਰ ਜਥੇਦਾਰ ਸਾਹਿਬ ਨੂੰ ਸੌਂਪਿਆ ਹੈ ਜਿਸ ਵਿਚ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਲੱਗਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਮਰਿਆਣਾ ਨੂੰ ਸੱਟ ਵੱਜੀ ਹੈ।