ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ 21 ਦਸੰਬਰ ਨੂੰ ਹੋਣਗੀਆਂ
ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ 21 ਦਸੰਬਰ ਨੂੰ ਹੋਣਗੀਆਂ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 8 ਦਸੰਬਰ, 2024: ਪੰਜਾਬ ਵਿਚ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਲਈ ਚੋਣਾਂ ਦਾ ਐਲਾਨ ਹੋ ਗਿਆ ਹੈ।ਚੋਣ ਪ੍ਰੋਗਰਾਮ ਮੁਤਾਬਕ 9 ਦਸੰਬਰ ਨੂੰ ਨਾਮਜ਼ਦਗੀ ਦਾਖਲ ਕਰਨ ਦਾ ਪਹਿਲਾ ਦਿਨ ਹੋਵੇਗਾ ਤੇ ਸਮਾਂ ਸਵੇਰੇ 11.00 ਵਜੇ ਤੋਂ 3.00 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਖਰੀ ਮਿਤੀ 12 ਦਸੰਬਰ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਦਿਨ ਹੋਵੇਗਾ ਤੇ ਇਸੇ ਦਿਨ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ। ਵੋਟਾਂ 21 ਦਸੰਬਰ ਨੂੰ ਪੈਣਗੀਆਂ।
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਕ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਫਗਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਨਗਰ ਨਿਗਮਾਂ ਦੇ 381 ਵਾਰਡਾਂ ਦੀਆਂ ਚੋਣਾਂ ਹੋਣਗੀਆਂ। ਚੋਣਾਂ ਵਾਸਤੇ ਈ ਵੀ ਐਮ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ ਤੇ ਵੋਟਾਂ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ।
ਕੁੱਲ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣਗੇ।
ਨਗਰ ਨਿਗਮ ਚੋਣਾਂ ਲਈ ਖਰਚਾ ਹੱਦ 4 ਲੱਖ ਹੋਵੇਗੀ ਜਦੋਂ ਕਿ ਨਗਰ ਕੌਂਸਲਾਂ ਵਿਚ ਕਲਾਸ 1 ਲਈ 3 ਲੱਖ 60 ਹਜ਼ਾਰ, ਕਲਾਸ 2 ਲਈ 2 ਲੱਖ 30 ਹਜ਼ਾਰ ਤੇ ਕਲਾਸ 3 ਲਈ 2 ਲੱਖ ਅਤੇ ਨਗਰ ਪੰਚਾਇਤ ਲਈ 1 ਲੱਖ 10 ਹਜ਼ਾਰ ਦੀ ਖਰਚਾ ਹੱਦ ਹੋਵੇਗੀ।
Click to Follow Babushahi Facebook page →