ਜ਼ਿਲ੍ਹਾ ਮਾਨਸਾ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਆਪ੍ਰੇਸ਼ਨ ' SAMPARK' phase-ll ਤਹਿਤ ਕਸਬਾ ਬੋਹਾ ਵਿਖੇ ਕੀਤੀ ਪਬਲਿਕ ਮਿਲਣੀ
ਸੰਜੀਵ ਜਿੰਦਲ
ਮਾਨਸਾ 17 ਜਨਵਰੀ 2025 : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਦੱਸਿਆ ਗਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਵੱਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾਉਣ ਲਈ ਆਪ੍ਰੇਸ਼ਨ SAMPARK' phase-ll ਤਹਿਤ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰੰਮ ਚਲਾਈ ਹੋਈ ਹੈ।
ਜਿਸਦੇ ਮੱਦੇਨਜ਼ਰ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਮਾਨਸਾ ਦੇ ਕਸਬਾ ਬੋਹਾ ਦੇ ਏ.ਆਰ ਪੈਲੇਸ ਵਿੱਚ ਪਬਲਿਕ ਮੀਟਿੰਗ/ਮਿਲਣੀ ਕੀਤੀ ਗਈ। ਇਸ ਮੀਟਿੰਗ/ਮਿਲਣੀ ਦੌਰਾਨ ਐਸ.ਐਸ.ਪੀ. ਮਾਨਸਾ ਖੁਦ, ਸ੍ਰੀ ਗੁਰਸਰਨ ਸਿੰਘ ਕਪਤਾਨ ਪੁਲਿਸ ਮਾਨਸਾ ਅਤੇ ਮੁੱਖ ਅਫਸਰ ਥਾਣਾ ਬੋਹਾ ਵੱਲੋਂ ਸਾਝੇ ਤੌਰ ਪਰ ਕਰੀਬ 400 ਵਿਅਕਤੀਆ ਦੇ ਇੱਕਠ ਨੂੰ ਸੰਬੋਧਨ ਕੀਤਾ ਗਿਆ।
SSP ਮਾਨਸਾ ਵੱਲੋਂ ਦੱਸਿਆ ਗਿਆ ਕਿ ਇਸ ਪਬਲਿਕ ਮੀਟਿੰਗ/ਮਿਲਣੀ ਵਿੱਚ ਥਾਣਾ ਬੋਹਾ ਦੇ ਅੰਦਰ ਪੈਦੇ 39 ਪਿੰਡਾ ਦੀਆਂ ਦੀ ਪੰਚਾਇਤਾਂ,ਵਿਲੇਜ ਡਿਫੈਂਸ ਕਮੇਟੀ ਮੈਂਬਰਾਂ, ਹੋਰ ਮੋਹਤਵਰ ਪੁਰਸ਼ਾ ਅਤੇ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਬੋਹਾ, ਹੌਲੀ ਹਾਰਟ ਸਕੂਲ ਬੋਹਾ ਦੇ ਬੱਚਿਆ ਨੇ ਭਾਗ ਲਿਆ।ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ ਦੁਖ-ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ ਨਾਲ ਸਾਝਾਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧ ਗੂੜੇ ਹੋ ਸਕਣ ਅਤੇ ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ।ਇਸਤੋਂ ਇਲਾਵਾ ਵਿਸੇਸ ਤੋਰ ਤੇ ਨੋਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਿਦੇਸ਼ਾਂ ਵਿੱਚ ਰਹਿੰਦੇ ਗੈਰ ਸਮਾਜੀ ਅਪਰਾਧੀਆ/ਗੈਗਸਟਰਾਂ ਦੇ ਕਿਸੇ ਝਾਂਸੇ ਜਾਂ ਲਾਲਚ ਵਿੱਚ ਆ ਕੇ ਕਿਸੇ ਗੈਰ ਕਾਨੂੰਨੀ ਗਤੀਵਿਧੀਆ ਵਿੱਚ ਹਿੱਸਾ ਨਾ ਲੈਣ ਕਿਉਕਿ ਇਹਨਾਂ ਕੰਮਾ ਦੇ ਨਤੀਜੇ ਮਾੜੇ ਹੁੰਦੇ ਹਨ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆ ਦਾ ਇਸ ਪੱਖ ਤੋ ਖਾਸ ਧਿਆਨ ਰੱਖਣ।
SSP ਮਾਨਸਾ ਵੱਲੋਂ ਅਖੀਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ, ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।
Click to Follow Babushahi Facebook page →