ਮਾਲੇਰਕੋਟਲਾ ਵਿਖੇ ਕਰ ਵਿਭਾਗ ਵੱਲੋਂ ਵਿਵਾਦ ਤੇ ਵਿਸ਼ਵਾਸ ਸਕੀਮ 2025 ਸਬੰਧੀ ਪ੍ਰੋਗਰਾਮ ਕਰਵਾਇਆ ਗਿਆ
* 31 ਜਨਵਰੀ ਤੱਕ ਟੈਕਸ ’ਤੇ ਜੁਰਮਾਨਾ ਲਾਉਣ ਤੋਂ ਛੋਟ ਸਬੰਧੀ ਜਾਣਕਾਰੀ ਦਿੱਤੀ*
* ਲੋਕਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ--ਰਿਸ਼ੀ ਕੁਮਾਰ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 21 ਜਨਵਰੀ 2024 - ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਸ਼੍ਰੀ ਲਾਲ ਚੰਦ ਆਈ.ਆਰ.ਐਸ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਤੇ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਵਧੀਕ ਕਮਿਸ਼ਨਰ ਇਨਕਮ ਟੈਕਸ-1 ਲੁਧਿਆਣਾ ਦੇ ਹੁਕਮਾਂ ਤਹਿਤ ਕਰਵਾਇਆ ਗਿਆ।
ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਸ਼੍ਰੀ ਰਿਸ਼ੀ ਕੁਮਾਰ ਆਈ.ਆਰ.ਐਸ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ, ਸ਼੍ਰੀ ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਤੇ ਸ਼੍ਰੀ ਮਨਦੀਪ ਦੱਤ ਆਈ.ਟੀ.ਓ ਮਾਲੇਰਕੋਟਲਾ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।
ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ। ਸ਼੍ਰੀ ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ ਨਾਰੀਕੇ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।
Click to Follow Babushahi Facebook page →