ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 10 ਫਰਵਰੀ, 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਅੱਜ ਗਿਆਨੀ ਹਰਪ੍ਰੀਤ ਸਿੰਘ ਦੀਆਂ ਬਤੌਰ ਜਥੇਦਾਰ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ। ਉਹ ਹੁਣ ਕੇਵਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ।
ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ। ਇਸ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਹਨਾਂ ਦੀਆਂ ਬਤੌਰ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸੇਵਾਵਾਂ ਸਮਾਪਤ ਕੀਤੀਆਂ ਗਈਆਂ ਹਨ।
ਦੂਜੇ ਪਾਸੇ ਬਾਗੀ ਅਕਾਲੀ ਧੜੇ ਨੇ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਕੀਤਾ ਹੈ।