ਕੇਂਦਰ ਤੇ ਸੰਘਰਸ਼ੀਲ ਕਿਸਾਨਾਂ ਵਿਚਾਲੇ ਗੱਲਬਾਤ ਅੱਜ 14 ਫਰਵਰੀ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 14 ਫਰਵਰੀ, 2025: ਖਨੌਰੀ ਤੇ ਸ਼ੰਭੂ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਗੱਲਬਾਤ ਅੱਜ ਇਕ ਸਾਲ ਬਾਅਦ ਮੁੜ ਸ਼ੁਰੂ ਹੋ ਰਹੀ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੀਟਿੰਗ ਵਿਚ ਸ਼ਾਮਲ ਹੋਣਗੇ। ਮੀਟਿੰਗ ਵਿਚ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਧੜੇ ਤੋਂ 14-14 ਕਿਸਾਨ ਮੀਟਿੰਗ ਵਿਚ ਸ਼ਾਮਲ ਹੋਣਗੇ। ਇਹ ਮੀਟਿੰਗ ਸ਼ਾਮ 5.00 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ ਵਿਚ ਹੋਣੀ ਹੈ। ਖਨੌਰੀ ਬਾਰਡਰ ਤੋਂ ਸਵੇਰੇ 11.00 ਵਜੇ ਕਿਸਾਨ ਚੰਡੀਗੜ੍ਹ ਲਈ ਰਵਾਨਾ ਹੋਣਗੇ।
- Download Babushahi App
-
-