ਤਰਨ ਤਾਰਨ : ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਫਾਇਰਿੰਗ
ਬਲਜੀਤ ਸਿੰਘ
ਤਰਨ ਤਾਰਨ : ਮੁਰਾਦਪੁਰਾ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਇੱਕ ਮੁੱਠਭੇੜ ਹੋਈ, ਜਿਸ ਦੌਰਾਨ 15 ਰੌਂਦਾਂ ਦੀ ਫਾਇਰਿੰਗ ਹੋਈ। ਇਸ ਘਟਨਾ ਵਿੱਚ ਥਾਣੇਦਾਰ ਏਐਸਆਈ ਬਲਦੇਵ ਸਿੰਘ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ। ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਮੁਲਜ਼ਮ ਲੱਲਾ ਸਿੰਘ ਵੀ ਜ਼ਖਮੀ ਹੋ ਗਿਆ, ਜਿਸ ਨੂੰ ਇੱਕ ਪਿਸਤੋਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ।
ਪੁਲਿਸ ਨੇ ਦੱਸਿਆ ਕਿ ਲੱਲਾ ਸਿੰਘ, ਜੋ ਕਿ ਮੁਰਾਦਪੁਰ ਦਾ ਵਾਸੀ ਹੈ ਅਤੇ ਜਿਸ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ, ਗੈਂਗ ਬਣਾਕੇ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਪੁਲਿਸ ਨੇ ਉਸ ਦੀ ਗ੍ਰਿਫਤਾਰੀ ਲਈ ਜਦੋਂ ਮੌਕੇ 'ਤੇ ਪਹੁੰਚੀ ਤਾਂ ਬਦਮਾਸ਼ਾਂ ਵੱਲੋਂ ਉਨ੍ਹਾਂ ਉੱਤੇ ਫਾਇਰਿੰਗ ਕੀਤੀ ਗਈ।
ਦੋਵੇਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।