Canada : ਡੈਲਟਾ ਏਅਰਲਾਈਨਜ਼ ਦਾ ਜਹਾਜ਼ ਲੈਂਡਿੰਗ ਦੌਰਾਨ ਪਲਟਿਆ
ਟੋਰਾਂਟੋ : ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਲੈਂਡਿੰਗ ਕਰਦੇ ਸਮੇਂ, ਜਹਾਜ਼ ਅਚਾਨਕ ਫਿਸਲ ਗਿਆ, ਪਲਟ ਗਿਆ ਅਤੇ ਅੱਗ ਲੱਗ ਗਈ।
ਹਵਾਈ ਅੱਡੇ ਦੀ ਸੁਰੱਖਿਆ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਮੌਕੇ 'ਤੇ ਪਹੁੰਚ ਗਈਆਂ, ਅਤੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਜਹਾਜ਼ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ।
ਇਸ ਹਾਦਸੇ ਵਿੱਚ ਲਗਭਗ 18 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਹਾਜ਼ ਪਲਟਣ ਤੋਂ ਬਾਅਦ ਟੁਕੜਿਆਂ ਵਿੱਚ ਟੁੱਟ ਗਿਆ, ਪਰ ਖੁਸ਼ਕਿਸਮਤੀ ਨਾਲ ਜਹਾਜ਼ ਵਿੱਚ ਕੋਈ ਧਮਾਕਾ ਨਹੀਂ ਹੋਇਆ। ਡੈਲਟਾ ਏਅਰਲਾਈਨਜ਼ ਐਂਡੇਵਰ ਫਲਾਈਟ 4819 ਮਿਨੀਆਪੋਲਿਸ ਤੋਂ ਟੋਰਾਂਟੋ ਇੱਕ CRJ-900 ਜੈੱਟ ਜਹਾਜ਼ ਵਿੱਚ ਆ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਜਹਾਜ਼ ਵਿੱਚ 76 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ।
Click to Follow Babushahi Facebook page →