ਧਾਮੀ ਦੇ ਅਸਤੀਫੇ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਬਾਬੂ਼ਸ਼ਾਹੀ ਬਿਊਰੋ
ਚੰਡੀਗੜ੍ਹ : ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵਲੌਂ ਅਪਣੀਆਂ ਨਿਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ਤੇ ਮਿਹਰ ਭਰਿਆ ਹੱਥ ਰੱਖੋ।
- Download Babushahi App
-
-