ਡੱਲੇਵਾਲ ਰਿਹਾਅ ਹੋਵੇਗਾ ਜਾਂ ਨਹੀਂ ? ਅੱਜ ਆ ਸਕਦੈ ਫ਼ੈਸਲਾ
ਡੱਲੇਵਾਲ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਫੈਸਲਾ ਅਦਾਲਤ ਹੀ ਦੇ ਸਕਦੀ ਹੈ। ਇਸ ਤੋਂ ਪਹਿਲਾਂ, 24 ਜਨਵਰੀ ਨੂੰ, ਪੰਜਾਬ ਸਰਕਾਰ ਵੱਲੋਂ ਇੱਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ। ਪੁਲਿਸ ਨੇ ਕਿਹਾ ਸੀ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਸੀ ਪਰ ਉਸਨੂੰ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਰੱਖਿਆ ਗਿਆ ਸੀ। ਉਸ ਸਮੇਂ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਉਸਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ।
Click to Follow Babushahi Facebook page →