MLA ਮਾਲੇਰਕੋਟਲਾ ਵਲੋਂ ਕੇਂਦਰ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਨੂੰ ਛੱਡਣ ਦੇ ਫੈਸਲੇ ਵਿਰੁੱਧ ਰੋਸ਼ ਪ੍ਰਦਰਸ਼ਨ
- ਕੇਂਦਰ ਸਰਕਾਰ ਦਾ ਫੈਸਲਾ ਸਖ਼ਤ, ਪੰਜਾਬ ਦੇ ਲੋਕਾਂ ਦੇ ਹਿੱਤਾਂ ਦੇ ਵਿਰੁੱਧ
• ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀ ਨੂੰ ਖੋਹਣ ਦੀ ਆਗਿਆ ਨਹੀਂ –ਵਿਧਾਇਕ ਮਾਲੇਰਕੋਟਲਾ
• ਹਰਿਆਣਾ ਅਤੇ ਕੇਂਦਰ ਦੀ ਸਰਕਾਰ ਵੱਲੋਂ ਪੰਜਾਬ ਦੇ ਪਾਣੀ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਕਿਸੇ ਵੀ ਕੀਮਤ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ- ਡਾ ਜਮੀਲ ਉਰ ਰਹਿਮਾਨ
• ਕਿਹਾ, ਪਾਣੀ ਦੀ ਇਕ-ਇਕ ਬੂੰਦ ਬੇਸ਼ਕੀਮਤੀ ਹੈ ਅਤੇ ਕਿਸੇ ਨਾਲ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
• ਭਾਜਪਾ ਦੀ ਕੇਂਦਰ ਸਰਕਾਰ ਦਾ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ, ਪੰਜਾਬੀਆਂ ਨਾਲ ਧੋਖਾ-ਡਾ ਜਮੀਲ ਉਰ ਰਹਿਮਾਨ
• ਕਿਹਾ,ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ, ਹਰਿਆਣਾ ਤੇ ਰਾਜਸਥਾਨ ਦੀਆਂ ਸਰਕਾਰਾਂ ਸੱਤਾ ਦੀ ਕਰ ਰਹੀਆਂ
ਨੇ ਦੁਰਵਰਤੋਂ
ਮਾਲੇਰਕੋਟਲਾ, 1 ਮਈ 2025 - ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਦੀ ਸਰਕਾਰ ਵੱਲੋਂ ਪੰਜਾਬੀਆਂ ਦੇ ਪਾਣੀ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਸਾਜਿਸ਼ ਦਾ ਪਰਦਾਫਾਸ਼ ਕਰਦੇ ਹੋਏ ਰੋਸ ਪ੍ਰਦਰਸ਼ਨ ਕਰਦਿਆ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ ਅਤੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਧਾਇਕ ਮਾਲੇਕਰੋਟਲਾ ਨੇ ਜੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀ ਦੀ ਰਾਖੀ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ ਕਰਾਰ ਦਿੰਦਿਆ ਕਿਹਾ ਕਿ ਸਾਨੂੰ ਪਾਣੀਆਂ ਦੇ ਮੁੱਦੇ ਉੱਤੇ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ, ਉੱਥੇ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਲੜੇਗੀ ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ।
ਵਿਆਪਕ ਰੋਸ ਨੂੰ ਉਜਾਗਰ ਕਰਦੇ ਹੋਏ, ਵਿਧਾਇਕ ਮਾਲੇਰਕੋਟਲਾ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆ ਕਿਹਾ ਕਿ ਸੂਬੇ ਵਿਆਪੀ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਹ ਪ੍ਰਦਰਸ਼ਨ ਸਿਰਫ਼ ਇੱਕ ਵਿਰੋਧ ਪ੍ਰਦਰਸ਼ਨ ਨਹੀਂ ਹਨ ਸਗੋਂ ਇਹ ਪੰਜਾਬੀ ਦੇ ਹੱਕਾਂ ਦੀ ਲੜਾਈ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਆਵਾਜ਼ ਦੇਸ਼ ਭਰ ਵਿੱਚ ਗੂੰਜੇਗੀ, "ਅਸੀਂ ਆਪਣੇ ਪਾਣੀ, ਆਪਣੇ ਹੱਕਾਂ ਅਤੇ ਆਪਣੇ ਭਵਿੱਖ ਲਈ ਇੱਕਜੁੱਟ ਹੋਏ ਹਾ,"
ਪੰਜਾਬੀ ਦੇ ਪਾਣੀ ਦੇ ਹੱਕਾਂ ਦੀ ਰਾਖੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨਹੀਂ ਜਾਣ ਦੇਵਾਂਗੇ । ਪਾਣੀ ਦੀ ਇਕ-ਇਕ ਬੂੰਦ ਬੇਸ਼ਕੀਮਤੀ ਹੈ ਅਤੇ ਕਿਸੇ ਨਾਲ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਦਾ 90 ਫੀਸਦ ਖੇਤਰ ਦਾ ਜ਼ਮੀਨੀ ਪਾਣੀ ਡੂੰਘਾ ਹੋਣ ਸਦਕਾ ਡਾਰਕ ਜ਼ੋਨ ਘੋਸ਼ਿਤ ਹੋ ਚੁੱਕਾ ਹੈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਬੀ ਬੀ ਐਮ ਬੀ ਰਾਹੀਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ, ਸਿੱਧੇ ਤੌਰ ਉੱਤੇ ਪੰਜਾਬੀਆਂ ਨਾਲ ਧੋਖਾ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਜ਼ਮੀਨੀ ਪਾਣੀ ਦੇ ਗੰਭੀਰ ਹਾਲਤਾਂ ਨੂੰ ਦੇਖਦੇ ਹੋਏ ਵੱਡੇ ਪੱਧਰ ਉਤੇ ਖੇਤੀ ਨਹਿਰੀ ਪਾਣੀ ਨਾਲ ਕੀਤੀ ਜਾ ਰਹੀ ਹੈ। ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ, ਹਰਿਆਣਾ ਤੇ ਰਾਜਸਥਾਨ ਦੀਆਂ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ, ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ,ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ, ਜ਼ਿਲ੍ਹਾ ਕੋਆਰਡੀਨੇਟਰ ਕਮ ਮੈਂਬਰ ਪੰਜਾਬ ਵਕਫ਼ ਬੋਰਡ ਸ਼ਹਿਬਾਜ਼ ਰਾਣਾ, ਬਲਾਕ ਪ੍ਰਧਾਨ ਜਗਜੀਤ ਸਿੰਘ,ਬਲਾਕ ਪ੍ਰਧਾਨ ਹਲੀਮ , ਏ.ਕੇ.ਵਾਈ ਮੂਨਿਸ ਰਹਿਮਾਨ ,ਪੀ.ਏ ਗੁਰਮੁਖ ਸਿੰਘ, ਟਰੱਕ ਯੂਨੀਅਨ ਮਰੇਕੋਟਲਾ ਦੇ ਪ੍ਰਧਾਨ ਨਰਿੰਦਰ ਸਿੰਘ ਸੋਹੀ,ਸਰਪੰਚ ਕਮਲਜੀਤ ਸਿੰਘ ਹਥਨ, ਸੁੱਖਾ ਗਿੱਲ ਮਿੱਠੇਵਾਲ,ਸਰਪੰਚ ਰੇਸ਼ਮਪਾਲ ਸਿੰਘ ਮਹੌਲੀ ਖੁਰਦ, ਬਲਾਕ ਸੋਸ਼ਲ ਮੀਡੀਆ ਇਨਚਾਰਜ ਯਾਸਰ ਅਰਫਾਤ ਯਾਸੀਨ ਨੇਸਤੀ,ਸੀਨੀਅਰ ਆਪ ਆਗੂ ਸਾਜਨ ਅਨਸਾਰੀ,ਬਲਾਕ ਪ੍ਰਧਾਨ ਸਾਬਰ ਰਤਨ, ਬਲਾਕ ਪ੍ਰਧਾਨ ਅਸਲਮ ਮਿੱਟੀ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਬਲਾਕ ਪ੍ਰਧਾਨ ਚਰਨਜੀਤ ਸਿੰਘ, ਚਮਕੌਰ ਸਿੰਘ ਧਨੋ,ਇਮਤਿਆਜ ਅਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।