ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਅਤੇ ਸਮਾਜਿਕ ਭਾਈਚਾਰੇ ਨੂੰ ਕੀਤਾ ਜਾਗਰੂਕ
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਕਿਸੇ ਨੂੰ ਦੇਣਾ ਚਾਹੀਦਾ ਯੋਗਦਾਨ - ਸਟੇਟ ਅਵਾਰਡੀ ਰਾਜੇਸ਼ ਸ਼ਰਮਾ ਡੀ. ਈ. ਓ.
ਰੋਹਿਤ ਗੁਪਤਾ
ਦੀਨਾਨਗਰ 1 ਅਪ੍ਰੈਲ 2025 - ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਸਟੇਟ ਅਵਾਰਡੀ ਰਾਜੇਸ਼ ਸ਼ਰਮਾ ਡੀ. ਈ. ਓ. (ਸ) ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੌਧਰੀ ਜੈ ਮੁਨੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਟੇਟ ਅਵਾਰਡੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਰਾਜੇਸ਼ ਸ਼ਰਮਾ ਉਚੇਚੇ ਤੌਰ 'ਤੇ ਹਾਜ਼ਰ ਹੋਏ ਅਤੇ ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜਿਕ ਭਾਈਚਾਰੇ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾI ਇਸ ਸਮੇਂ ਉਹਨਾਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਣ ਵੀ ਕਰਵਾਇਆI
ਇਸ ਸਮੇਂ ਉਹਨਾਂ ਨਾਲ਼ ਪ੍ਰਦੀਪ ਅਰੋੜਾ ਅਤੇ ਇਕਬਾਲ ਸਿੰਘ ਵੀ ਮੌਜੂਦ ਸਨI ਇਸ ਸਮੇਂ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜਿਕ ਭਾਈਚਾਰੇ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾI ਇਸ ਮੌਕੇ ਡੀ.ਈ.ਓ. ਦਫ਼ਤਰ ਤੋਂ ਪ੍ਰਦੀਪ ਅਰੋੜਾ, ਹੈੱਡਮਾਸਟਰ ਇਕਬਾਲ ਸਿੰਘ ਸਮਰਾ , ਹੈਲਥ ਐਂਡ ਕੇਅਰ ਅਧਿਆਪਕਾ ਕਮਲਪ੍ਰੀਤ ਕੌਰ, ਕਮਲਜੀਤ ਕੌਰ, ਦਲਜੀਤ ਕੁਮਾਰੀ, ਗੁਰਦੀਪ ਸਿੰਘ, ਰਾਕੇਸ਼ ਕੁਮਾਰ, ਮੁਕੇਸ਼ ਸ਼ਰਮਾ, ਦਵਿੰਦਰ ਕੁਮਾਰ ਅਤੇ ਸੁਰਿੰਦਰ ਮੋਹਨ ਹਾਜ਼ਰ ਸਨI