SSP ਮੋਹਾਲੀ ਦੀਪਕ ਪਾਰਿਕ
ਦੀਦਾਰ ਗੁਰਨਾ
ਮੋਹਾਲੀ 2 ਮਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅਤੇ ਮਾਨਯੋਗ ਸ਼੍ਰੀ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ SSP ਮੋਹਾਲੀ ਦੀਪਕ ਪਾਰਿਕ ਦੀ ਰਹਿਨੁਮਾਈ ਹੇਠ ਮੋਹਾਲੀ ਪੁਲਿਸ ਵੱਲੋ ਨਸ਼ਾ ਤਸਕਰਾਂ ਦੇ ਖਿਲਾਫ ਲਗਾਤਾਰ ਹੀ ਸਖਤ ਕਾਰਵਾਈ ਕਰ ਰਹੀ ਹੈ, ਜਿੱਥੇ ਮੋਹਾਲੀ ਪੁਲਿਸ ਵੱਲੋਂ 112 ਵੱਖ-ਵੱਖ ਮੁਕੱਦਮਿਆਂ ਵਿੱਚ ਕੁੱਲ 184 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ , ਇਸ ਤੋਂ ਇਲਾਵਾ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਜਾਇਦਾਦ ਸੀਜ ਅਤੇ ਗੈਰ ਕਾਨੂੰਨੀ ਤਰੀਕੇ ਨਾਲ ਬਣਾਏ ਹੋਏ ਢਾਂਚੇ ਵੀ ਢਹਾ ਦਿੱਤੇ ਗਏ ਹਨ
ਇਸ ਤੋਂ ਇਲਾਵਾ ਮੋਹਾਲੀ ਪੁਲਿਸ ਦੇ ਸੀਨੀਅਰ ਅਫਸਰਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ਰਾਹੀ ਅਪੀਲ ਕਰਕੇ ਅਤੇ ਜਨਤਾ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਲਗਭਗ 400 ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ , ਜੇਕਰ ਨਸ਼ੇ ਦੀ ਲੱਤ ਵਿੱਚ ਫਸੇ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ, ਤਾਂ ਪੁਲਿਸ ਉਨ੍ਹਾਂ ਨੂੰ ਨਸ਼ਾ ਛੁੜਾਉ ਕੇਂਦਰਾਂ ਵਿੱਚ ਭਰਤੀ ਕਰਵਾ ਰਹੀ ਹੈ, ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਸਖਤ ਸੁਨੇਹਾ ਦਿੱਤਾ ਗਿਆ ਹੈ ਕਿ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ