ਪਿੰਡਾਂ ਵਿੱਚ ਮੀਟਿੰਗਾਂ ਕੀਤੇ ਜਾਨ ਦਾ ਦ੍ਰਿਸ਼
ਦੀਦਾਰ ਗੁਰਨਾ
ਐਸ.ਏ.ਐਸ. ਨਗਰ 2 ਮਈ 2025 : “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਸ.ਏ.ਐਸ. ਨਗਰ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪਿੰਡ ਵਾਸੀਆਂ ਨਾਲ ‘ਸੰਪਰਕ’ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ , ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਨਸ਼ੇ ਦੀ ਸਮੱਸਿਆ ਦੇ ਖਿਲਾਫ ਚਲ ਰਹੀ ਲੜਾਈ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੁੰਦਾ ਹੈ
ਪੁਲਿਸ ਅਧਿਕਾਰੀਆਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਸਥਾਪਤ ਕਰਦੇ ਹੋਏ ਉਨ੍ਹਾਂ ਦੀਆਂ ਚਿੰਤਾਵਾਂ, ਸੁਝਾਵਾਂ ਅਤੇ ਤਜਰਬਿਆਂ ਨੂੰ ਸੁਣਿਆ , ਲੋਕਾਂ ਵੱਲੋਂ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ, ਵਿਦਿਆਰਥੀਆਂ ਲਈ ਜਾਗਰੂਕਤਾ ਮੁਹਿੰਮ ਚਲਾਉਣ, ਅਤੇ ਨਸ਼ਾ ਛੁਡਾਉਣ ਕੇਂਦਰਾਂ ਦੀ ਸਹੂਲਤ ਵਧਾਉਣ ਸਬੰਧੀ ਅਨੇਕ ਸੁਝਾਵ ਦਿੱਤੇ ਗਏ ,ਪੁਲਿਸ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਦਿੱਤੀ ਜਾਣ ਵਾਲੀ ਕੋਈ ਵੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ , ਇਸ ਮੀਟਿੰਗ ਦੌਰਾਨ ਪੁਲਿਸ ਨੇ ਜਨਤਕ ਫੀਡਬੈਕ ਵੀ ਲਿਆ, ਜੋ ਨਸ਼ਾ ਖ਼ਿਲਾਫ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ