ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਡੀਆਈਜੀ ਰੇਂਜ ਹਰਚਰਨ ਸਿੰਘ ਭੁੱਲਰ
ਜਗਤਾਰ ਸਿੰਘ
ਪਟਿਆਲਾ 2 ਮਈ 2025: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਆਈਪੀਐਸ ਡੀਆਈਜੀ ਰੂਪਨਗਰ ਰੇਂਜ ਨੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਡੀ ਆਈ ਜੀ ਵਜੋਂ ਐਡੀਸ਼ਨਲ ਚਾਰਜ ਲੈਣ ਉਪਰੰਤ ਗੁਰੂ ਘਰ ਨਤਮਸਤਕ ਹੋਏ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਚੌਹਾਨ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ। ਇਸ ਮੌਕੇ ਗਗਨਜੀਤ ਸਿੰਘ ਪੂੰਨੀਆ, ਮਨਜੀਤ ਸਿੰਘ ਪਵਾਰ ਤੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।