ਸਿੱਖ ਯੋਧਿਆਂ 'ਤੇ ਨਹੀਂ ਬਣਨਗੀਆਂ ਫ਼ਿਲਮਾਂ: ਕਿਰਦਾਰਾਂ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਤਾਈ ਚਿੰਤਾ
ਅੰਮ੍ਰਿਤਸਰ, 2 ਮਈ 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਯੋਧਿਆਂ ਦੀਆਂ ਜੀਵਨੀਆਂ ‘ਤੇ ਬਣ ਰਹੀਆਂ ਫਿਲਮਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ। ਜਿਸ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਯੋਧਿਆਂ ਦੀਆਂ ਫਿਲਮਾਂ ਨੂੰ ਲੈ ਕੇ ਇਕੱਤਰਤਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਯੋਧਿਆ ਦੀਆਂ ਜੀਵਨੀਆਂ ਉੱਤੇ ਫਿਲਮਾਂ ਨਹੀਂ ਬਣਨੀਆਂ ਚਾਹੀਦੀਆਂ।
ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਅੱਜ ਸਿੱਖ ਜਥੇਬੰਦੀਆਂ ਸੰਪਰਦਾਵਾਂ ਸੰਸਥਾਵਾਂ ਸਭਾ ਸੁਸਾਇਟੀਆਂ ਅਤੇ ਕੌਮੀ ਮਾਮਲਿਆਂ ਪ੍ਰਤੀ ਸਜੀਦਾ ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀ ਇਕੱਤਰਤਾ ਹੋਈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸੁਝਾਅ ਲਏ ਗਏ ਹਨ ਅਤੇ ਆਖਰੀ ਫੈਸਲਾ ਪੰਥਕ ਪਰੰਪਰਾਵਾਂ ਦੀ ਰੋਸ਼ਨੀ ਤੇ ਹੀ ਲਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਦਿਨ ਹੀ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਵੱਲੋਂ ਹਰੀ ਸਿੰਘ ਨਲੂਆ ਤੇ ਫਿਲਮ ਬਣਾਉਣ ਦਾ ਗੱਲ ਕੀਤੀ ਗਈ ਹੈ। ਅਤੇ ਅਸੀਂ ਉਸ ਦਾ ਵਿਰੋਧ ਕਰਦੇ ਹਾਂ ਕਿਉਂਕਿ ਹਰੀ ਸਿੰਘ ਨਲੂਆ ਸਿੱਖ ਇਤਿਹਾਸ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਪਣੇ ਵਪਾਰੀਕ ਹਿੱਤਾਂ ਦੇ ਮੱਦੇ ਨਜ਼ਰ ਅਜਿਹੀਆਂ ਫਿਲਮਾਂ ਬਣਾਉਣ ਦੇ ਐਲਾਨ ਤੇ ਅੱਜ ਇਕੱਤਰਤਾ ਤੇ ਚਿੰਤਾ ਜਾਹਿਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕੁਝ ਸਾਲ ਪਹਿਲਾਂ ਵੀ ਇਸ ਸਬੰਧ ਵਿੱਚ ਮਤੇ ਪਏ ਹੋਏ ਹਨ ਜਿਸ ਵਿੱਚ 1934 ਚ ਗੁਰੂ ਸਾਹਿਬਾਨ ਸ਼ਹੀਦਾਂ ਜਾਂ ਧਾਰਮਿਕ ਸ਼ਖਸੀਅਤਾਂ ਦੇ ਕਿਰਦਾਰ ਤੇ ਫਿਲਮਾਂ ਦੀ ਆਗਿਆ ਨਹੀਂ ਸੀ ਦਿੱਤੀ ਗਈ ਅਤੇ ਵੱਖ-ਵੱਖ ਸਮੇਂ ਦੌਰਾਨ ਅਜਿਹੇ ਮਤੇ ਪਾਸ ਕੀਤੇ ਗਏ ਹਨ। ਉਹਨਾਂ ਕਿਹਾ ਹਰ ਅਜਿਹੀ ਫਿਲਮ ਲਈ ਸ਼੍ਰੋਮਣੀ ਕਮੇਟੀ ਤੋਂ ਪਾਸ ਕਰਵਾਉਣਾ ਲਾਜ਼ਮੀ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਲਦੀ ਹੀ ਇੱਕ ਕਮੇਟੀ ਦਾ ਗਠਨ ਕਰਕੇ ਇੱਕ ਮਸਾਂਦਾ ਤਿਆਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਲਈ ਫਿਲਮਾਂ ਦੀ ਕੋਈ ਲੋੜ ਨਹੀਂ ਸਿੱਖੀ ਦੇ ਪ੍ਰਚਾਰ ਲਈ ਕਿਰਦਾਰ ਦੀ ਜਰੂਰਤ ਹੈ। ਅਤੇ ਸਿੱਖ ਦਾ ਕਿਰਦਾਰ ਖੁਦ ਹੀ ਸਿੱਖ ਤਿਆਰ ਕਰਦਾ ਹੈ।
ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ ਅਤੇ ਵਿਦਵਾਨਾਂ ਦੀ ਇਕੱਤਰਤਾ ਦੌਰਾਨ ਕਿਹਾ ਕਿ ਇਤਿਹਾਸਕ ਸਿੱਖ ਯੋਧਿਆਂ ‘ਤੇ ਵਪਾਰਿਕ ਹਿੱਤਾਂ ਲਈ ਬਣ ਰਹੀਆਂ ਫਿਲਮਾਂ ਸਿੱਖੀ ਦੀ ਮਹਾਨਤਾ ਨੂੰ ਘਟਾਉਣ ਵਾਲਾ ਕਦਮ ਹੈ।