ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਹਮਲਾ, ਸਿਰ ਤੋਂ ਲੱਥੀ ਪੱਗ
ਮੁਜ਼ੱਫਰਨਗਰ, 2 ਮਈ 2025 - ਸ਼ੁੱਕਰਵਾਰ ਨੂੰ ਮੁਜ਼ੱਫਰਨਗਰ ਵਿੱਚ ਜਨਤਕ ਰੋਸ ਰੈਲੀ ਦੌਰਾਨ ਵੱਡਾ ਹੰਗਾਮਾ ਹੋਇਆ। ਕੁਝ ਲੋਕਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਝੰਡੇ ਨਾਲ ਹਮਲਾ ਕਰ ਦਿੱਤਾ ਅਤੇ ਟਿਕੈਤ ਦੇ ਸਿਰ 'ਤੇ ਵਾਰ ਕਰ ਦਿੱਤਾ। ਇਸ ਦੌਰਾਨ ਰਾਕੇਸ਼ ਟਿਕੈਤ ਦੀ ਪੱਗ ਸਿਰ ਤੋਂ ਲਹਿ ਕੇ ਡਿੱਗ ਗਈ। ਜਿਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ।
ਇਹ ਰੈਲੀ ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਕੀਤੀ ਗਈ ਸੀ। ਹਿੰਦੂ ਸੰਗਠਨਾਂ ਦੀ ਅਗਵਾਈ ਹੇਠ ਹੋਈ ਰੈਲੀ ਕਾਰਨ ਬਾਜ਼ਾਰ ਬੰਦ ਰਹੇ। ਸਿਵਲ ਲਾਈਨਜ਼ ਥਾਣਾ ਖੇਤਰ ਦੇ ਟਾਊਨ ਹਾਲ ਗਰਾਊਂਡ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਇਸ ਦੌਰਾਨ ਕੁਝ ਲੋਕਾਂ ਨੇ ਰੈਲੀ ਵਿੱਚ ਰਾਕੇਸ਼ ਟਿਕੈਤ ਦਾ ਜ਼ੋਰਦਾਰ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।