ਗੋਆ ਦੇ ਮੰਦਿਰ ’ਚ ਮਚੀ ਭਗਦੜ, 6 ਮੌਤਾਂ, 15 ਜ਼ਖ਼ਮੀ
ਬਿਚੋਲਿਮ, 3 ਮਈ, 2025: ਸ਼ਿਰਗਾਓਂ ਦੇ ਲੈਰਾਈ ਦੇਵੀ ਮੰਦਿਰ ਵਿਚ ਭਗਦੜ ਮਚਣ ਨਾਲ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 15 ਹੋਰ ਜ਼ਖ਼ਮੀ ਹੋ ਗਏ।
ਉੱਤਰੀ ਗੋਆ ਦੇ ਐਸ ਪੀ ਅਕਸ਼ਤ ਕੌਸ਼ਲ ਨੇ ਦੱਸਿਆ ਕਿ 6 ਲੋਕਾਂ ਦੀ ਮੌਤ ਹੋ ਗਈ ਹੈ ਤੇ 15 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ।ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਘਟਨਾ ’ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਹ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੋਨ ’ਤੇ ਉਹਨਾਂ ਨਾਲ ਗੱਲਬਾਤ ਕਰ ਕੇ ਘਟਨਾ ਦੀ ਜਾਣਕਾਰੀ ਲਈ ਹੈ।