ਵਿਧਾਇਕ ਮਾਲੇਰਕੋਟਲਾ ਵੱਲੋਂ 72 ਲੱਖ ਰੁਪਏ ਤੋਂ ਵੱਧ ਰਕਮ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ
ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ,ਲਗਾਤਾਰ ਉਪਰਾਲੇ ਜਾਰੀ- ਡਾ ਰਹਿਮਾਨ
ਮਾਲੇਰਕੋਟਲਾ 03 ਮਈ :
ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬੁਲੰਦੀਆਂ 'ਤੇ ਲੈ ਕੇ ਜਾਣ ਵਾਸਤੇ ਵਿੱਡੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਅਧੀਨ ਹਲਕਾ ਮਾਲੇਰਕੋਟਲਾ ਦੇ ਪਿੰਡ ਹਥਨ ਅਤੇ ਮੁਬਾਰਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 72 ਲੱਖ ਰੁਪਏ ਤੋਂ ਵੱਧ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋ ਲੋਕ ਅਰਪਿਤ ਕੀਤੇ ਗਏ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਦੀ ਪਤਨੀ ਫਰਿਆਲ ਰਹਿਮਾਨ ਵੀ ਮੌਜੂਦ ਸਨ ।
ਜ਼ਿਰਕਯੋਗ ਹੈ ਕਿ ਪਿੰਡ ਹਥਨ ਵਿਖੇ ਕਰੀਬ 40.40 ਲੱਖ ਰੁਪਏ ਦੀ ਲਾਗਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਵੇਂ ਕਮਰਿਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 22.81 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਚਾਰਦੀਵਾਰੀ ਅਤੇ ਨਵੇਂ ਕਮਰਿਆਂ ਦਾ ਉਦਘਾਨਟ ਕੀਤਾ । ਇਸ ਤੋਂ ਇਲਾਵਾ ਉਨ੍ਹਾਂ ਪਿੰਡ ਮੁਬਾਰਕਪੁਰ ਵਿਖੇ 8 ਲੱਖ 80 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ ਦਾ ਉਦਘਾਟਨ ਕੀਤਾ ।
ਇਹਨਾਂ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਲੋਕ ਅਰਪਿਤ ਕਰਨ ਮੌਕੇ ਵਿਧਾਇਕ ਨੇ ਕਿਹਾ ਕਿ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਪਹਿਲ ਦੇ ਅਧਾਰ ਉੱਤੇ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਲੋਕਾਂ ਨੂੰ ਦੇਸ਼ ਵਿੱਚੋਂ ਸਭ ਤੋਂ ਬਿਹਤਰੀਨ ਸਿੱਖਿਆ ਪ੍ਰਬੰਧ ਦੇਣ ਦਾ ਟੀਚਾ ਲੈ ਕੇ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਕੀਤੇ ਯਤਨਾਂ ਦੇ ਸਾਰਥਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ।
ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਜੇਕਰ ਮਾਪਿਆਂ, ਅਧਿਆਪਕਾਂ ਵਿਦਿਆਰਥੀਆਂ ਨੂੰ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਸਿੱਖਿਆ ਖੇਤਰ ਸਬੰਧੀ ਹਰ ਸਮੱਸਿਆ ਫੌਰੀ ਤੌਰ 'ਤੇ ਹੱਲ ਕੀਤੀ ਜਾਵੇਗੀ।
ਹਲਕਾ ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਿੱਥੇ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਮਸਲੇ ਉਹਨਾਂ ਦੇ ਕੋਲ ਲੈ ਕੇ ਆਉਂਦੇ ਹਨ, ਉੱਥੇ ਸਕੂਲਾਂ ਨਾਲ ਸਬੰਧਤ ਮਸਲੇ ਵੀ ਉਹਨਾਂ ਦੇ ਧਿਆਨ ਵਿੱਚ ਲਿਆਂਦੇ ਜਾਣ ਤਾਂ ਜੋ ਸਾਰੇ ਸਰਕਾਰੀ ਸਕੂਲਾਂ ਨੂੰ ਅਤ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਜੋ ਸਟਾਫ ਨਿਯੁਕਤ ਕੀਤਾ ਜਾਂਦਾ, ਉਹ ਉੱਚ ਯੋਗਤਾ ਪ੍ਰਾਪਤ ਅਤੇ ਬਹੁਤ ਹੀ ਕਰੜੀ ਪ੍ਰੀਖਿਆ ਵਿੱਚੋਂ ਲੰਘ ਕੇ ਆਇਆ ਹੁੰਦਾ ਹੈ।
ਇਸ ਮੌਕੇ ਸਰਪੰਚ ਕਮਲਜੀਤ ਸਿੰਘ ਹਥਨ, ਸਰਪੰਚ, ਕੁਲਦੀਪ ਕੌਰ, ਮੁਬਾਰਕਪੁਰ, ਸੀਨੀਅਰ ਆਪ ਆਗੂ ਦਿਲਵਰ ਚੁੰਘਾ, ਸੁਖਦਰਸ਼ਨ ਸਿੰਘ ਸੁੱਖਾ ਮਿੱਠੇਵਾਲ, ਹੈੱਡਮਿਸਟ੍ਰੈਸ ਮੈਡਮ ਸਮਸਾਦ ਮੁਬਾਰਕਪੁਰ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ ।