ਪੱਤਰਕਾਰ ਰਾਜੇਸ਼ ਪੰਡਿਤ ਦੇ ਘਰ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਪੱਤਰਕਾਰ ਤੇ ਹੋਏ ਹਮਲੇ ਦੀ ਕੀਤੀ ਨਿਖੇਦੀ
ਕਿਹਾ ਹੋਣੀ ਚਾਹੀਦੀ ਉੱਚ ਪੱਧਰੀ ਜਾਂਚ
ਰੋਹਿਤ ਗੁਪਤਾ
ਗੁਰਦਾਸਪੁਰ 4 ਮਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ, ਕਾਦੀਆਂ ਵਿਧਾਇਕ ਅਤੇ ਉੱਘੇ ਸਿਆਸਤਦਾਨ ਪ੍ਰਤਾਪ ਸਿੰਘ ਬਾਜਵਾ ਧਾਰੀਵਾਲ ਦੇ ਪੱਤਰਕਾਰ ਰਾਜੇਸ਼ ਪੰਡਿਤ ਦੇ ਘਰ ਪਹੁੰਚੇ ਅਤੇ ਉਹਨਾਂ ਦਾ ਹਾਲ ਚਾਲ ਜਾਣਿਆ। ਇਸ ਮੌਕੇ ਉਨਾਂ ਨੇ ਰਜੇਸ਼ ਸ਼ਰਮਾ ਤੇ ਹੋਏ ਹਮਲੇ ਦੀ ਵੀ ਸਖਤ ਨਿਖੇਦੀ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੁੰਦਾ ਜਾ ਰਿਹਾ ਹੈ। ਜੇਕਰ ਲੋਕਾਂ ਦੇ ਹੱਕਾਂ ਦੀ ਆਵਾਜ਼ ਚੁੱਕਣ ਵਾਲੇ ਪੱਤਰਕਾਰ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਅਤ ਰੱਬ ਭਰੋਸੇ ਹੀ ਰਹਿ ਜਾਵੇਗੀ । ਉਹਨਾਂ ਕਿਹਾ ਕਿ ਇਸ ਦੇ ਪਿੱਛੇ ਕੋਈ ਵੱਡੀ ਸਾਜ਼ਿਸ਼ ਲੱਗਦੀ ਹੈ ਜਿਸ ਦਾ ਪਰਦਾਫਾਸ਼ ਹੋਣਾ ਜਰੂਰੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਜਿਲਾ ਗੁਰਦਾਸਪੁਰ ਦੀ ਪੁਲਿਸ ਹਾਲੇ ਤੱਕ ਨੇੜੇ ਤੇੜੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੱਕ ਨਹੀਂ ਕਢਵਾ ਪਾਈ। ਉਹ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਾਮਲੇ ਤੋਂ ਜਾਣੂ ਕਰਵਾਕੇ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਰੱਖਣਗੇ।
ਇਸ ਮੌਕੇ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੈਕਟਰੀ ਬਰਿੰਦਰ ਸਿੰਘ ਛੋਟੇਪੁਰ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਜਫਰਵਾਲ , ਮੌਜੂਦਾ ਕੌਂਸਲਰ ਰਜਿੰਦਰ ਧੁੰਨਾ , ਸ਼ਾਲੂ ਗੁਪਤਾ , ਵਿਲਸਨ ਮਸੀਹ, ਬਿੱਲਾ ਦੀਨਪੁਰ , ਵਿਜੇ ਸਚਦੇਵਾ , ਵਿਸ਼ਾਲ ਚੌਹਾਨ ਆਦਿ ਵੀ ਹਾਜਰ ਸਨ।