ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵੱਲੋਂ ਬਾਲ ਗਿਆਨ ਸਾਹਿਤ ਮੁਕਾਬਲਿਆਂ ਲਈ ਐਂਟਰੀਆਂ ਦੀ ਮੰਗ
ਰੋਹਿਤ ਗੁਪਤਾ
ਗੁਰਦਾਸਪੁਰ, 06 ਮਈ , 2025 ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਤੇ ਸ. ਜ਼ਸਵੰਤ ਸਿੰਘ ਜ਼ਫ਼ਰ ਜੀ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵੱਲੋਂ ਜ਼ਿਲ੍ਹਾ ਤੇ ਰਾਜ ਪੱਧਰੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ। ਇਨ੍ਹਾਂ ਮੁਕਾਬਲਿਆਂ ਦਾ ਮੰਤਵ ਵਿੱਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਇਸੇ ਕੜੀ ਤਹਿਤ ਸਾਲ 2025 ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਬਾਲ ਸਾਹਿਤ ਮੁਕਾਬਲਿਆਂ ਦਾ ਵਿਸ਼ਾ ਪੰਜਾਬੀ ਸਾਹਿਤ, ਧਰਮ, ਭਾਸ਼ਾ ਸੱਭਿਆਚਾਰ, ਇਤਿਹਾਸ ਤੇ ਭੂਗੋਲ ਵਿਸੇ਼ ਨਾਲ ਸਬੰਧਤ ਹੁੰਦਾ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਸੁਰੇਸ਼ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਨ੍ਹਾਂ ਮੁਕਾਬਲਿਆਂ ਦੇ ਤਿੰਨ ਵਰਗ ਹੋਣਗੇ, ਜਿਸ ਵਿੱਚ ਪਹਿਲਾ ਓ—ਵਰਗ ਛੇਵੀਂ ਤੋਂ ਅੱਠਵੀਂ ਸ਼ੇ੍ਰਣੀ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ, ਜਦੋਂ ਕਿ ਦੂਸਰਾ ਅ—ਵਰਗ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ ਅਤੇ ਤੀਜਾ ੲ—ਵਰਗ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ। ਭਾਗ ਲੈਣ ਵਾਲੇ ਵਿਦਿਆਰਥੀ ਦੀ ਜਮਾਤ ਤੇ ਜਨਮ ਮਿਤੀ ਸਬੰਧੀ ਸੰਸਥਾ ਮੁਖੀ ਵੱਲੋਂ ਲਿਖਤੀ ਰੂਪ ਵਿੱਚ ਤਸਦੀਕ ਹੋਣੀ ਲਾਜ਼ਮੀ ਹੈ। ਹਰ ਵਰਗ ਚ ਇੱਕ ਸੰਸਥਾ ਵਿੱਚੋਂ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜੇ ਜਾ ਸਕਦੇ ਹਨ। ਇਹ ਮੁਕਾਬਲਾ ਸੌ ਪ੍ਰਸ਼ਨਾਂ ਦੇ ਰੂਪ ਵਿੱਚ ਬਹੁ—ਵਿਕਲਪੀ ਪ੍ਰਸ਼ਨਾਵਲੀ ਦੇ ਲਿਖਤੀ ਰੂਪ ਵਿੱਚ ਹੋਵੇਗਾ।
ਜ਼ਿਲ੍ਹਾ ਪੱਧਰ ਤੇ ਹਰ ਵਰਗ ਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਨੂੰ 1000/—ਰੁਪਏ, ਦੂਸਰੇ ਸਥਾਨ ਵਾਲੇ ਵਿਦਿਆਰਥੀ ਨੂੰ 750/—ਰੁਪਏ, ਤੇ ਤੀਜੇ ਸਥਾਨ ਵਾਲੇ ਵਿਦਿਆਰਥੀ ਨੂੰ 500/—ਰੁਪਏ, ਨਕਦ ਜਾਂ ਵਿਭਾਗੀ ਪੁਸਤਕਾਂ ਦੇ ਰੂਪ ਵਿੱਚ ਦਿੱਤੇ ਜਾਣਗੇ। ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਸੁਰੇਸ਼ ਮਹਿਤਾ ਨੇ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ (ਸਰਕਾਰੀ/ਪ੍ਰਾਈਵੇਟ/ਏਡਿਡ) ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦਾ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਸਕੂਲਾਂ ਅਤੇ ਕਾਲਜਾਂ ਨੂੰ ਆਪਣੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀਆਂ ਐਂਟਰੀਆਂ ਮਿਤੀ 30 ਜੂਨ, 2025 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਦੇ ਕਮਰਾ ਨੰ. 501—502 ਜ਼ਿਲ੍ਹ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਜਾਂ ਵਿਭਾਗੀ ਈ ਮੇਲ—dlogurdaspur8@gmail.com ਤੇ ਭੇਜੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ।