Operation ਸਿੰਦੂਰ: ਭਾਰਤ ਵੱਲੋਂ ਪਾਕਿਸਤਾਨ ਅਤੇ POK 'ਚ 9 ਅੱਤਵਾਦੀ ਠਿਕਾਣਿਆਂ 'ਤੇ ਸਟੀਕ ਹਮਲੇ
ਕਸ਼ਮੀਰ : ਭਾਰਤ ਨੇ 7 ਮਈ, 2025 ਨੂੰ "ਆਪ੍ਰੇਸ਼ਨ ਸਿੰਦੂਰ" ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਢਾਂਚਿਆਂ 'ਤੇ ਹਵਾਈ ਹਮਲੇ ਕੀਤੇ। ਇਹ ਕਾਰਵਾਈ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਕੀਤੀ ਗਈ, ਜਿਸ ਵਿੱਚ 26 ਨਾਗਰਿਕ ਮਾਰੇ ਗਏ ਸਨ।
ਭਾਰਤੀ ਹਥਿਆਰਬੰਦ ਬਲਾਂ ਨੇ ਉਹਨਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ, ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾਂਦੀ ਸੀ ਅਤੇ ਨਿਰਦੇਸ਼ਿਤ ਕੀਤਾ ਜਾਂਦਾ ਸੀ।
ਰੱਖਿਆ ਮੰਤਰਾਲੇ ਨੇ ਪੁਸ਼ਟੀ ਕੀਤੀ ਕਿ ਕਿਸੇ ਵੀ ਪਾਕਿਸਤਾਨੀ ਫੌਜੀ ਠਿਕਾਣੇ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ।
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਹਮਲੇ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਭਾਰਤ ਨੇ ਪੂਰਾ ਸੰਯਮ ਦਿਖਾਇਆ ਅਤੇ ਸਿਰਫ਼ ਅੱਤਵਾਦੀ ਢਾਂਚਿਆਂ ਨੂੰ ਨਿਸ਼ਾਨਾ ਬਣਾਇਆ।