ਫ਼ਿਰੋਜ਼ਪੁਰ ਤੋਂ ਵੱਡੀ ਖ਼ਬਰ: BSF ਨੇ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀਆਂ ਨਾਲ ਭੁੰਨਿਆ
ਫ਼ਿਰੋਜ਼ਪੁਰ, 8 ਮਈ 2025- ਇਸ ਵੇਲੇ ਦੀ ਵੱਡੀ ਖ਼ਬਰ ਫ਼ਿਰੋਜ਼ਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਬੀਐਸਐਫ਼ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਏਐਨਆਈ ਦੀ ਖ਼ਬਰ ਅਨੁਸਾਰ, ਬੀਐਸਐਫ਼ ਨੇ 7-8 ਮਈ ਦੀ ਦਰਮਿਆਨੀ ਰਾਤ ਨੂੰ ਫ਼ਿਰੋਜ਼ਪੁਰ ਸੈਕਟਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਹੈ।
ਖ਼ਬਰਾਂ ਮੁਤਾਬਿਕ, ਬੀਐਸਐਫ਼ ਨੇ ਪਾਕਿਸਤਾਨੀ ਘੁਸਪੈਠੀਆ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਅਤੇ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਸਰਹੱਦੀ ਸੁਰੱਖਿਆ ਵਾੜ ਵੱਲ ਵਧਦੇ ਦੇਖਿਆ ਗਿਆ। ਫ਼ਿਰੋਜ਼ਪੁਰ ਸੈਕਟਰ ਵਿੱਚ ਚੁਨੌਤੀ ਦੇਣ ਤੋਂ ਬਾਅਦ ਚੌਕਸ ਬੀਐਸਐਫ ਜਵਾਨਾਂ ਨੇ ਉਸ 'ਤੇ ਗੋਲੀਬਾਰੀ ਕੀਤੀ। ਬੀਐਸਐਫ਼ ਅਨੁਸਾਰ, ਗੋਲੀਬਾਰੀ ਵਿੱਚ ਪਾਕਿ. ਘੁਸਪੈਠੀਏ ਦੀ ਮੌਤ ਹੋ ਗਈ ਅਤੇ ਦਿਨ ਚੜ੍ਹਨ ਤੋਂ ਬਾਅਦ ਉਸਦੀ ਲਾਸ਼ ਪੁਲਿਸ ਨੂੰ ਸੌਂਪ ਦਿੱਤੀ ਗਈ।