Big Breaking: ਗੁਰਦਾਸਪੁਰ 'ਚ 8 ਘੰਟੇ ਦਾ ਬਲੈਕਆਊਟ, ਪੜ੍ਹੋ ਹੁਕਮਾਂ ਦੀ ਕਾਪੀ
ਜ਼ਿਲਾ ਗੁਰਦਾਸਪੁਰ ਵਿੱਚ ਅੱਜ ਰਾਤ ਤੋਂ ਹੋਵੇਗਾ ਅੱਠ ਘੰਟੇ ਲੰਬਾ ਬਲੈਕ ਆਉਟ
ਰੋਹਿਤ ਗੁਪਤਾ
ਗੁਰਦਾਸਪੁਰ 8 ਮਈ 2025- ਹਿੰਦ-ਪਾਕ ਬਾਰਡਰ ਤੇ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਡਿਫੈਂਸ ਐਕਟ 1968 ਅਧੀਨ ਅਪਾਤਕਲੀਨ ਸਥਿਤੀ ਨਾਲ ਨਜਿੱਠਣ ਲਈ ਅੱਜ 8 ਮਈ ਤੋਂ ਲਗਾਤਾਰ ਰਾਤ 9.00 ਵਜੇ ਤੋਂ ਅਗਲੇ ਦਿਨ ਸਵੇਰੇ 5.00 ਵਜੇ ਤੱਕ ਜਿਲ੍ਹਾ ਗੁਰਦਾਸਪੁਰ ਅੰਦਰ ਪੂਰਨ ਤੌਰ ਤੇ 'ਬਲੈਕ ਆਊਟ ਰਹੇਗਾ।
ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ਵਿੱਚ ਇਹ ਹੁਕਮ ਲਾਗੂ ਨਹੀ ਹੋਵੇਗਾ, ਪਰ ਇਹ ਵਿਭਾਗ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ਦੀਆਂ ਖਿੜਕੀਆਂ ਰੋਜਾਨਾ ਰਾਤ 9.00 ਵਜੇ ਤੋਂ ਅਗਲੇ ਦਿਨ ਸਵੇਰੇ 5.00 ਤੱਕ ਬੰਦ ਰੱਖਣ ਦੇ ਨਾਲ ਨਾਲ ਉਹਨਾਂ ਨੂੰ ਚੰਗੀ ਤਰ੍ਹਾਂ ਕਵਰ ਕਰਨਾ ਯਕੀਨੀ ਬਣਾਉਣਗੇ ਤਾਂ ਜੋ ਰੋਸ਼ਨੀ ਦੀ ਕੋਈ ਕਿਰਨ ਬਾਹਰ ਨਾ ਆ ਸਕੇ।
.jpg)