ਗੁਰਲਾਲ ਸਿੰਘ ਨੇ ਸੰਭਾਲਿਆ ਥਾਣਾ ਜੈਤੋ ਦੇ ਐਸਐਚਓ ਦਾ ਕਾਰਜਭਾਰ
- ਗ਼ੈਰ ਕਾਨੂੰਨੀ ਧੰਦੇ ਵਿਚ ਲੱਗੇ ਸ਼ਰਾਰਤੀ ਅਨਸਰਾਂ 'ਤੇ ਸ਼ਿਕੰਜਾ ਕਸਿਆ ਜਾਵੇਗਾ : ਗੁਰਲਾਲ ਸਿੰਘ
ਜੈਤੋ, 08 ਮਈ 2025 - ਪੁਲਿਸ ਸਬ -ਇੰਸਪੈਕਟਰ ਗੁਰਲਾਲ ਸਿੰਘ ਅੱਜ ਥਾਣਾ ਜੈਤੋ ਦੇ ਐਸਐਚਓ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਉਹ ਸੀ ਆਈ ਏ ਸਟਾਫ ਥਾਣਾ ਜੈਤੋ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਇਸ ਤੋਂ ਪਹਿਲਾਂ ਥਾਣਾ ਮੁਖੀ ਗੁਰਵਿੰਦਰ ਸਿੰਘ ਦਾ ਤਬਾਦਲਾ ਫ਼ਰੀਦਕੋਟ ਦਾ ਹੋ ਗਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਹੀ ਪੁਲਿਸ ਸਬ ਇੰਸਪੈਕਟਰ ਗੁਰਲਾਲ ਸਿੰਘ ਇੱਥੇ ਆਏ ਹਨ। ਨਵੇਂ ਆਏ ਥਾਣਾ ਮੁਖੀ ਗੁਰਲਾਲ ਸਿੰਘ ਨੇ ਕਿਹਾ ਹੈ ਕਿ ਕਾਨੂੰਨ ਵਿੱਚ ਵਿਸ਼ਵਾਸ਼ ਰੱਖਣ ਵਾਲੇ ਨਾਗਰਿਕਾਂ ਨੂੰ ਬੇਖ਼ੌਫ਼ ਹੋ ਕੇ ਆਜ਼ਾਦੀ ਨਾਲ ਜ਼ਿੰਦਗੀ ਜਿਉਣ ਦਾ ਅਧਿਕਾਰ ਹੈ ਪਰ ਗ਼ੈਰ ਕਾਨੂੰਨੀ ਧੰਦੇ ਵਿੱਚ ਲੱਗੇ ਅਨਸਰਾਂ 'ਤੇ ਸ਼ਿਕੰਜਾ ਕਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ਤੇ ਪੁਲਿਸ ਵੱਲੋਂ ਨਸ਼ਿਆਂ ਦੀ ਨਕੇਲ ਕਸਣ ਲਈ ਮੁਹਿੰਮ ਵਿੱਢੀ ਹੋਈ ਹੈ।