ਸਾਰੇ ਸਕੂਲ ਅਤੇ ਕਾਲਜ ਤਿੰਨ ਦਿਨ ਲਈ ਬੰਦ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਐਲਾਨ
ਬਾਬੂਸ਼ਾਹੀ ਬਿਊਰੋ | ਚੰਡੀਗੜ੍ਹ, 8 ਮਈ 2025:
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੂਬੇ ਭਰ ਵਿੱਚ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਤਿੰਨ ਦਿਨ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।
ਸਿੱਖਿਆ ਮੰਤਰੀ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ। ਸਾਰੇ ਸਰਕਾਰੀ, ਨਿੱਜੀ ਅਤੇ ਮਦਦ ਪ੍ਰਾਪਤ ਸਕੂਲ ਅਤੇ ਕਾਲਜ ਤਿੰਨ ਦਿਨ ਲਈ ਤੱਕ ਬੰਦ ਰਹਣਗੇ।
ਮਾਪੇ, ਵਿਦਿਆਰਥੀਆਂ ਅਤੇ ਸਟਾਫ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀਆਂ ਅਧਿਕਾਰਤ ਸੂਚਨਾਵਾਂ ਰਾਹੀਂ ਅਪਡੇਟ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸੰਸਥਾਵਾਂ ਨੂੰ ਮੁੜ ਖੋਲ੍ਹਣ ਬਾਰੇ ਹੋਰ ਹਦਾਇਤਾਂ ਬਾਅਦ ਵਿੱਚ ਦਿੱਤੀਆਂ ਜਾਣਗੀਆਂ।
Click to Follow Babushahi Facebook page →