ਚੰਡੀਗੜ੍ਹ: ਕਰਮਚਾਰੀਆਂ ਨੂੰ ਹੈੱਡਕੁਆਰਟਰ ਨਾ ਛੱਡਣ ਦੇ ਹੁਕਮ
ਚੰਡੀਗੜ੍ਹ, 9 ਮਈ 2025- ਚੰਡੀਗੜ੍ਹ ਪ੍ਰਸ਼ਾਸਨ ਦੇ ਪਰਸੋਨਲ ਵਿਭਾਗ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਇੱਕ ਜ਼ਰੂਰੀ ਹੁਕਮ ਜਾਰੀ ਕੀਤਾ ਹੈ ਜਿਸ ਵਿੱਚ ਨਿਰਦੇਸ਼ ਦਿੱਤਾ ਗਿਆ ਹੈ ਕਿ ਸਾਰੇ ਸਰਕਾਰੀ ਕਰਮਚਾਰੀ ਅਗਲੇ ਹੁਕਮ ਜਾਰੀ ਹੋਣ ਤੱਕ ਆਪਣੇ-ਆਪਣੇ ਹੈੱਡਕੁਆਰਟਰ/ਸਟੇਸ਼ਨਾਂ (ਜੋ ਕਿ ਚੰਡੀਗੜ੍ਹ ਵਿੱਚ ਸਥਿਤ ਹਨ) ਵਿੱਚ ਹੀ ਰਹਿਣ।
ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਕੋਈ ਵੀ ਕਰਮਚਾਰੀ ਆਪਣਾ ਮੁੱਖ ਦਫਤਰ ਨਹੀਂ ਛੱਡੇਗਾ। ਪਹਿਲਾਂ ਤੋਂ ਮਨਜ਼ੂਰ ਕੀਤੀਆਂ ਗਈਆਂ ਸਾਰੀਆਂ ਛੁੱਟੀਆਂ ਹੁਣ ਰੱਦ ਮੰਨੀਆਂ ਜਾਣਗੀਆਂ ਜਦੋਂ ਤੱਕ ਉਨ੍ਹਾਂ ਨੂੰ ਸਬੰਧਤ ਸਕੱਤਰ ਦੀ ਪ੍ਰਵਾਨਗੀ ਨਹੀਂ ਮਿਲਦੀ ਅਤੇ ਉਹ ਵੀ ਸਿਰਫ਼ ਵਿਸ਼ੇਸ਼ ਹਾਲਾਤਾਂ ਵਿੱਚ ਹੀ ਦਿੱਤੀਆਂ ਜਾਣਗੀਆਂ। ਇਹ ਹਦਾਇਤ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਖ਼ਤੀ ਨਾਲ ਪਾਲਣਾ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੀ ਗਈ ਹੈ।