BCCI ਵੱਲੋਂ IPL ਮੁਅੱਤਲ
ਨਵੀਂ ਦਿੱਲੀ, 9 ਮਈ 2025- ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਕਾਰਨ BCCI ਨੇ ਸ਼ੁੱਕਰਵਾਰ ਨੂੰ IPL 2025 ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਬੋਰਡ ਨੇ ਇਹ ਫੈਸਲਾ ਕੇਂਦਰ ਸਰਕਾਰ ਦੇ ਨਾਲ-ਨਾਲ ਸਾਰੀਆਂ ਫ੍ਰੈਂਚਾਇਜ਼ੀਆਂ ਅਤੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ।
ਵੀਰਵਾਰ ਨੂੰ, ਧਰਮਸ਼ਾਲਾ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਮੈਚ ਸੁਰੱਖਿਆ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਸੀ। ਕਿਉਂਕਿ ਪਾਕਿਸਤਾਨ ਨੇ ਪੰਜਾਬ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਕਈ ਹਿੱਸਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ।
ਆਈਪੀਐਲ 2025 ਵਿੱਚ ਹੁਣ ਤੱਕ 57 ਮੈਚ ਸਫਲਤਾਪੂਰਵਕ ਖੇਡੇ ਜਾ ਚੁੱਕੇ ਹਨ, ਜਦੋਂ ਕਿ 8 ਮਈ ਨੂੰ ਧਰਮਸ਼ਾਲਾ ਵਿੱਚ ਖੇਡਿਆ ਗਿਆ 58ਵਾਂ ਮੈਚ ਸੁਰੱਖਿਆ ਕਾਰਨਾਂ ਕਰਕੇ ਵਿਚਕਾਰ ਹੀ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਖਿਡਾਰੀਆਂ ਨੂੰ ਸਾਵਧਾਨੀ ਵਜੋਂ ਹੋਟਲ ਭੇਜ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।