ਪੰਜਾਬ ਕੈਬਨਿਟ ਵੱਲੋਂ 2014 ਤੋਂ ਪਹਿਲਾਂ ਭਰਤੀ ਹੋਏ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 9 ਮਈ 2025- ਪੰਜਾਬ ਕੈਬਨਿਟ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਵੱਡਾ ਫ਼ੈਸਲਾ ਕੀਤਾ ਹੈ। ਸੀਐੱਮ ਮਾਨ ਨੇ ਕਿਹਾ ਕਿ, 2014 ਤੋਂ ਪਹਿਲਾਂ ਭਰਤੀ ਹੋਏ ਸਾਰੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 2014 ਤੋਂ ਪਹਿਲਾਂ ਭਰਤੀ ਹੋਏ ਜਾਂ ਜਿਨ੍ਹਾਂ ਮੁਲਾਜ਼ਮਾਂ ਦੀ ਭਰਤੀ ਦਾ ਇਸ਼ਤਿਹਾਰ 2014 ਤੋਂ ਪਹਿਲਾਂ ਜਾਰੀ ਕੀਤਾ ਗਿਆ ਸੀ, ਲਈ ਵੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਹੋ ਗਈ ਹੈ।