ਸਰਹੱਦੀ ਜ਼ਿਲ੍ਹਿਆਂ 'ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ
- ਸਰਹੱਦੀ ਜ਼ਿਲ੍ਹਿਆਂ ਪਠਾਨਕੋਟ ਗੁਰਦਾਸਪੁਰ ਤਰਨਤਾਰਨ, ਸ੍ਰੀ ਅੰਮ੍ਰਿਤਸਰ ਸਾਹਿਬ ,ਫਿਰੋਜ਼ਪੁਰ ਤੇ ਫਾਜ਼ਿਲਕਾ ਵਿੱਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ
ਫ਼ਿਰੋਜ਼ਪੁਰ , 9 ਮਈ 2025 - ਭਾਰਤ ਪਾਕਿਸਤਾਨ ਵਿਚਕਾਰ ਜੰਗ ਦੇ ਵੱਧ ਰਹੇ ਤਣਾਅ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਪਾਕਿਸਤਾਨ ਨਾਲ ਲੱਗਦੇ ਭਾਰਤ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਸ੍ਰੀ ਅੰਮ੍ਰਿਤਸਰ ਸਾਹਿਬ, ਫਾਜ਼ਿਲਕਾ ਅਤੇ ਫ਼ਿਰੋਜ਼ਪੁਰ ਅਧੀਨ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਹਾਲ ਦੀ ਘੜੀ ਮੁਲਤਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਇਹਨਾਂ ਜ਼ਿਲ੍ਹਿਆਂ ਦੀਆਂ ਹੈਡ ਕੁਆਰਟਰ ਅਤੇ ਸਬ ਡਿਵੀਜ਼ਨ ਅਦਾਲਤਾਂ ਵਿੱਚ 14 ਮਈ ਤੱਕ ਸੀਮਤ ਦਾਇਰੇ ਅੰਦਰ ਅਦਾਲਤ ਕੰਮ ਕਰਨ ਦੇ ਹੁਕਮ ਜਾਰੀ ਹੋਏ ਹਨ।