ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ
ਚੰਡੀਗੜ੍ਹ, 09 ਮਈ 2025 - ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸੁਰੱਖਿਆ ਕਾਰਨਾਂ ਦੇ ਮੱਦੇ ਨਜ਼ਰ ਮੁੱਲਤਵੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਕੌਮੀ ਲੋਕ ਅਦਾਲਤਾਂ ਦੇ ਆਯੋਜਨ ਦੀ ਅਗਲੀ ਮਿਤੀ ਸਬੰਧੀ ਜਾਣਕਾਰੀ ਰਾਜ ਵਿੱਚ ਸੁਖਾਂਵੇ ਹਲਾਤ ਹੋਣ ਤੇ ਜਾਰੀ ਕੀਤੀ ਜਾਵੇਗੀ।