← ਪਿਛੇ ਪਰਤੋ
ਲੁਧਿਆਣਾ ਪੁਲਿਸ ਵੱਲੋਂ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 10 ਮਈ 2025 - ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸ: ਅੰਮ੍ਰਿਤਪਾਲ ਸਿੰਘ ਗਰੇਵਾਲ ਮੁੱਖ ਅਫ਼ਸਰ ਥਾਣਾ ਸਲੇਮ ਟਾਬਰੀ ਲੁਧਿਆਣਾ ਦੀ ਅਗਵਾਈ ਹੇਠ ਲੁਧਿਆਣਾ ਸ਼ਹਿਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਿਤੀ 09/05/2025 ਨੂੰ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਦੇ ASI ਜਿੰਦਰ ਲਾਲ ਇੰਚਾਰਜ ਐਲਡੀਕੋ ਪੀ.ਪੀ. ਸਮੇਤ ਸਾਥੀ ਕਰਮਚਾਰੀਆਂ ਨਾਲ ਨੱਕੇ ਦੌਰਾਨ ਦੋਸ਼ੀ ਮਨਜੀਤ ਸਿੰਘ ਉਰਫ਼ ਬਾਲੀ ਅਤੇ ਨੀਰਜ ਅਰੋੜਾ ਉਰਫ਼ ਸੇਠੀ ਲੁਧਿਆਣਾ ਪਾਸੋਂ ਕੁੱਲ 100 ਗਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਨੰ 85 ਮਿਤੀ 09-05-2025 ਜੁਰਮ 21B-61-85 NDPS ACT ਥਾਣਾ ਸਲੇਮ ਟਾਬਰੀ ਲੁਧਿਆਣਾ ਵਿੱਚ ਰਜਿਸਟਰ ਕੀਤਾ ਗਿਆ ਹੈ ਦੋਸ਼ੀਆਂ ਮਨਜੀਤ ਸਿੰਘ ਉਰਫ਼ ਬਾਲੀ ਅਤੇ ਨੀਰਜ ਅਰੋੜਾ ਉਰਫ਼ ਸੇਠੀ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
Total Responses : 1412