AAP ਵਰਕਰਾਂ ਨੇ ਨੰਗਲ ਡੈਮ 'ਤੇ ਫੇਰ ਲਾਇਆ ਧਰਨਾ, BBMB ਵਿਰੁੱਧ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ, 11 ਮਈ 2025- ਪੰਜਾਬ-ਹਰਿਆਣਾ ਵਿਚਾਲੇ ਪਾਣੀ ਦਾ ਵਿਵਾਦ ਜਾਰੀ ਹੈ। ਅੱਜ ਫਿਰ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਵਿੱਚ ਆਪ ਵਰਕਰਾਂ ਨੇ ਨੰਗਲ ਡੈਮ ਤੇ ਧਰਨਾ ਲਗਾ ਦਿੱਤਾ ਹੈ। ਪਾਣੀ ਵਿਵਾਦ ਤੇ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ 'ਤੇ BBMB ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿੱਥੇ ਪੰਜਾਬ ਆਪਣੀ ਸਰਹੱਦ 'ਤੇ ਮੁਸਤੈਦੀ ਨਾਲ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ BBMB ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀ 'ਤੇ ਡਾਕਾ ਮਾਰਨ ਜਾ ਰਹੀ ਹੈ। ਮੈਂ ਅਜਿਹਾ ਹਰਗਿਜ਼ ਨਹੀਂ ਹੋਣ ਦਿਆਂਗਾ। ਥੋੜ੍ਹੀ ਦੇਰ 'ਚ ਨੰਗਲ ਪਹੁੰਚ ਕੇ ਮੈਂ ਉਨ੍ਹਾਂ ਦੀ ਇਸ ਸਾਜ਼ਿਸ਼ ਨੂੰ ਪੂਰਾ ਹੋਣ ਤੋਂ ਰੋਕਾਂਗਾ।