ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ
ਲੋਕਾਂ ਦੀ ਕੀਤੀ ਹੌਸਲਾ ਅਫਜਾਈ
ਕਿਹਾ ਪੰਜਾਬ ਸਰਕਾਰ ਡਟ ਕੇ ਖੜੀ ਹੈ ਆਪਣੇ ਲੋਕਾਂ ਦੇ ਨਾਲ
ਜਲਾਲਾਬਾਦ 11 ਮਈ
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਸਰਹੱਦੀ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ। ਢਾਣੀ ਨਾਨਕ ਨਗਰ ਤੇ ਜੋਧਾ ਭੈਣੀ ਵਿਖੇ ਉਹਨਾਂ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਡਟ ਕੇ ਲੋਕਾਂ ਦੇ ਨਾਲ ਖੜੀ ਹੈ। ਉਹਨਾਂ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕ ਬਹੁਤ ਬਹਾਦਰ ਹਨ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਉਹ ਹਮੇਸ਼ਾ ਫੌਜ ਨਾਲ ਡਟ ਕੇ ਸਾਥ ਦਿੰਦੇ ਹਨ
ਉਹਨਾਂ ਨੇ ਕਿਹਾ ਕਿ ਕਿਸੇ ਪ੍ਰਕਾਰ ਦੀ ਘਬਰਾਹਟ ਵਿੱਚ ਨਹੀਂ ਆਉਣਾ। ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਤਰਾਂ ਲੋਕਾਂ ਦੇ ਨਾਲ ਹੈ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਫਿਲਹਾਲ ਖਤਰਾ ਟਲ ਗਿਆ ਹੈ ਕਿਉਂਕਿ ਦੋਹਾਂ ਮੁਲਕਾਂ ਵਿੱਚ ਸੀਜ ਫਾਇਰ ਹੋ ਗਿਆ ਹੈ। ਉਹਨਾਂ ਨੇ ਕਿਹਾ ਕਿ ਇਹ ਇੱਕ ਸਵਾਗਤ ਯੋਗ ਕਦਮ ਹੈ । ਉਹਨਾਂ ਨੇ ਕਿਹਾ ਕਿ ਬੇਸ਼ੱਕ ਅਸੀਂ ਅਮਨ ਚਾਹੁੰਦੇ ਹਾਂ ਪਰ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵੀ ਕਰਨੀ ਜਾਣਦੇ ਹਾਂ। ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਆਪਣੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਵਚਨਬੱਧ ਹੈ ।ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਹੌਸਲੇ ਨਾਲ ਕਿਹਾ ਕਿ ਉਹ ਪੂਰੀ ਤਰ੍ਹਾਂ ਨਾਲ ਸਰਕਾਰ ਅਤੇ ਫੌਜ ਦੇ ਨਾਲ ਹਨ।