ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਖੂਨ ਦਾਨ ਕੈਂਪ ਲਗਾਇਆ
ਖੂਨ ਦਾਨ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਹੈ:ਡਾਕਟਰ ਹਰਜਿੰਦਰ ਸਿੰਘ ਬੇਦੀ ਆਈਏਐਸ
ਰੋਹਿਤ ਗੁਪਤਾ
ਗੁਰਦਾਸਪੁਰ , 11ਮਈ 2025 : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਆਈਏਐਸ ਜੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਖੂਨ ਦਾਨ ਕੈਂਪ ਲਗਾਇਆ ਗਿਆ ।ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜ)
ਡਾਕਟਰ ਹਰਜਿੰਦਰ ਸਿੰਘ ਬੇਦੀ,ਆਈਏਐਸ ਜੀ ਅਤੇ ਵਿਸ਼ੇਸ਼ ਮਹਿਮਾਨ ਜ਼ਿਲ੍ਹਾ ਮੁੱਖੀ ਬਲੱਡ ਬੈਂਕ ਡਾਕਟਰ ਪੂਜਾ ਵੱਲੋਂ ਖੂਨ ਦਾਨ ਕੈਂਪ ਦਾ ਉਦਘਾਟਨ ਕੀਤਾ ਗਿਆ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾਕਟਰ ਹਰਜਿੰਦਰ ਸਿੰਘ ਵੱਲੋਂ ਖੂਨ ਦਾਨ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੇਵਾ ਵਿੱਚ ਸਭ ਤੋਂ ਵੱਡਾ ਯੋਗਦਾਨ ਹੈ ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੀਆ ਸਾਰੀਆਂ ਬਲੱਡ ਬੈਂਕਾਂ ਵਿੱਚ ਬਲੱਡ ਦੇ ਸਟਾਕ ਨੂੰ ਖੂਨ ਦਾਨ ਕੈਂਪ ਲਗਾਕੇ ਪੂਰਾ ਕਰਵਾਇਆ ਜਾਵੇਗਾ ।ਉਨ੍ਹਾਂ ਨੇ ਜ਼ਿਲ੍ਹੇ ਦੀਆਂ ਸਾਰੀਆਂ ਐਨਜੀਓ ਅਤੇ ਵਲੰਟੀਅਰਾਂ ਨੂੰ ਇਸ ਕੰਮ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਿਆਂ ਸੱਦਾ ਦਿੱਤਾ ।ਉਹਨਾਂ ਅੱਗੇ ਦੱਸਿਆ ਕਿ ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਸ ਕਾਊਸਲਰ ਦੀ ਡਿਊਟੀ ਬਤੌਰ ਜ਼ਿਲ੍ਹਾ ਨੋਡਲ ਅਫ਼ਸਰ ਇਸ ਕੰਮ ਲਈ ਐਨਜੀਓ ਤੇ ਵਲੰਟੀਅਰਾਂ ਨਾਲ ਤਾਲਮੇਲ ਕਰਨ ਲਈ ਲਗਾਈ ਗਈ ਹੈ ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਤੋਂ ਪਹਿਲਾਂ ਖੂਨ ਦਾਨ ਪਰਮਿੰਦਰ ਸਿੰਘ ਸੈਣੀ, ਜ਼ਿਲ੍ਹਾ ਗਾਈਡੈਸ ਕਾਊਸਲਰ ਵੱਲੋਂ ਕੀਤਾ ਗਿਆ ।ਇਸ ਮੌਕੇ ਤੇ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਈ ਹਰ ਡਿਊਟੀ ਪੂਰੀ ਇਮਾਨਦਾਰੀ ਤਨਦੇਹੀ ਲਗਨ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ।ਵਿਸ਼ੇਸ਼ ਮਹਿਮਾਨ ਡਾਕਟਰ ਪੂਜਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਸਭ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਬਲੱਡ ਡੋਨਰ ਸੁਸਾਇਟੀ ਦੇ ਪ੍ਰਧਾਨ ਅਤੇ ਮੈਂਬਰਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਹ ਸਾਰੇ ਕੰਮ ਸੇਵਾ ਭਾਵਨਾ ਨਾਲ ਕਰਦੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ ।ਇਸ ਮੌਕੇ ਤੇ ਪ੍ਰਵੀਨ ਕੁਮਾਰ ਸਟੇਟ ਮੁਖੀ ਸੀਐਸਸੀ,ਸੁਨੀਲ ਕੁਮਾਰ ਜ਼ਿਲ੍ਹਾ ਮੁਖੀ ਸੀਐਸਸੀ,ਰਾਜੇਸ਼ ਬੱਬੀ,ਆਦਰਸ਼ ਕੁਮਾਰ,ਹਰਪ੍ਰੀਤ ਮਾਨ,ਸ਼ਰਨਜੀਤ,ਮਨਦੀਪ ਸਿੰਘ,ਨਵਨੀਤ ਸਿੰਘ ਸਮੇਤ ਰਿੰਕੂ ਮਸੀਹ ਅਤੇ ਮਨੀਸ਼ਾ , ਬੱਬਰ ਹਸਪਤਾਲ ਤੋਂ ਹਾਜ਼ਰ ਸਨ ।