ਸਿਹਤ ਵਿਭਾਗ ਨੇ ਸੁਰੱਖਿਆ ਸਥਿਤੀ ਦੇ ਮੱਦੇਨਜਰ ਸਾਰੇ ਅਧਿਕਾਰੀਆਂ, ਕਰਮਚਾਰੀਆਂ ਦੀ ਛੁੱਟੀਆਂ ਕੀਤੀਆਂ ਰੱਦ
- ਸੂਬੇ ਦੀ ਜਨਤਾ ਦੀ ਸੇਵਾ ਸੱਭ ਤੋਂ ਉੱਪਰ - ਸਿਹਤ ਮੰਤਰੀ ਆਰਤੀ ਸਿੰਘ ਰਾਓ
ਚੰਡੀਗੜ੍ਹ, 11 ਮਈ 2025 - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਭਾਰਤ-ਪਾਕੀਸਤਾਨ ਬੋਡਰ 'ਤੇ ਬਣੀ ਮੌਜੂਦਾ ਸਥਿਤੀ ਅਤੇ ਪਾਕੀਸਤਾਨ ਵੱਲੋਂ ਵਾਰ-ਵਾਰ ਸੀਜ਼ਫਾਇਰ ਉਲੰਘਣ ਦੀ ਘਟਨਾਵਾਂ ਦੇ ਮੱਦੇਨਜਰ ਸੂਬੇ ਦੇ ਸਿਹਤ ਵਿਭਾਗ ਨੁੰ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧ ਵਿੱਚ ਸਿਹਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਮਹਾਨਿਦੇਸ਼ਕ, ਸਿਹਤ ਸੇਵਾਵਾਂ ਹਰਿਆਣਾ ਨੇੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਅਤੇ ਮੁੱਖ ਮੈਡੀਕਲ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ।
ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਾਰੀ ਤਰ੍ਹਾ ਦੀ ਛੁੱਟੀਆਂ, ਚਾਹੇ ਉਹ ਈਐਲ, ਚਾਈਲਡ ਕੇਅਰ ਲੀਵ, ਅਸਾਧਾਰਣ ਛੁੱਟੀ ਜਾਂ ਕਿਸੇ ਹੋਰ ਤਰ੍ਹਾ ਦੀ ਛੁੱਟੀ ਹੋਵੇ ਤੁਰੰਤ ਪ੍ਰਭਵਾ ਨਾਲ ਰੱਦ ਕਰ ਦਿੱਤੀ ਗਈ ਹੈ। ਇਹ ਵੀ ਸਪਸ਼ਟ ਰੂਪ ਨਲਾ ਨਿਰਦੇਸ਼ਤ ਕੀਤਾ ਗਿਆ ਹੈ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੇ ਜਿਲ੍ਹੇ ਦਾ ਮੁੱਖ ਦਫਤਰ ਨਹੀਂ ਛੱਡੇਗਾ ਅਤੇ ਨਾ ਹੀ ਛੁੱਟੀ 'ਤੇ ਜਾਵੇਗਾ।
ਆਦੇਸ਼ ਵਿੱਚ ਇਹ ਵੀ ਵਰਨਣ ਕੀਤਾ ਗਿਆ ਹੈ ਕਿ ਜੋ ਅਧਿਕਾਰੀ/ਕਰਮਚਾਰੀ ਮੌਜੂਦਾ ਵਿੱਚ ਛੁੱਟੀ 'ਤੇ ਹੈ, ਉਨ੍ਹਾਂ ਨੂੰ ਤੁਰੰਤ ਆਪਣੇ ਸਬੰਧਿਤ ਜਿਲ੍ਹਾ ਮੁੱਖ ਦਫਤਰ ਵਿੱਚ ਰਿਪੋਰਟ ਕਰਨਾ ਹੋਵੇਗਾ ਅਤੇ ਕੰਮ 'ਤੇ ਆਉਣਾ ਹੋਵੇਗਾ। ਆਦੇਸ਼ਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਵਿਭਾਗ ਦੀ ਅਨੁਸ;ਸ਼ਨਾਤਮਕ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੀਮਾ 'ਤੇ ਉਤਪਨ ਐਮਰਜੈਂਸੀ ਸਥਿਤੀ ਨੂੰ ਦੇਖਦੇ ਹੋਏ ਇਹ ਜਰੂਰੀ ਹੋ ਗਿਆ ਹੈ ਕਿ ਸਿਹਤ ਵਿਭਾਗ ਪੂਰੀ ਤਰ੍ਹਾ ਅਲਰਟ ਮੋਡ 'ਤੇ ਕੰਮ ਕਰੇ। ਕਿਸੇ ਵੀ ਸਥਿਤੀ ਵਿੱਚ ਸਿਹਤ ਸੇਵਾਵਾਂ ਬਾਧਿਤ ਨਾ ਹੋਣ, ਇਸ ਦੇ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਜਰੂਰੀ ਹੈ।
ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਜਨਤਾ ਦੀ ਸੇਵਾ ਸੱਭ ਤੋਂ ਉੱਪਰ ਹੈ ਅਤੇ ਇਸ ਸਮੇਂ ਵਿਭਾਗ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਜਰੂਰਤ ਹੈ।
ਸੂਬਾ ਸਰਕਾਰ ਨੇ ਜਿਲ੍ਹਾ ਪੱਧਰ 'ਤੇ ਸਾਰੇ ਹਸਪਤਾਲਾਂ ਅਤੇ ਪ੍ਰਾਥਮਿਕ ਸਿਹਤ ਕੇਂਦਰਾਂ ਵਿੱਚ ਜਰੂਰੀ ਸਰੋਤਾਂ ਦੀ ਉਪਲਬਧਤਾ ਯਕੀਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਐਮਰਜੈਂਸੀ ਦਵਾਈਆਂ, ਖੂਨੀ ਸਟੋਰੇਜ, ਐਂਬੂਲੰਸ ਸੇਵਾਵਾਂ ਅਤੇ ਮੈਡੀਕਲ ਕਰਮਚਾਰੀਆਂ ਦੀ ਤੈਨਾਤੀ ਦੀ ਨਿਗਰਾਨੀ ਲਈ ਕੰਟਰੋਲ ਰੂਮ ਸਰਗਰਮ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਕਿਸੇ ਵੀ ਸਥਿਤੀ ਨਾਲ ਨਜਿਠਣ ਲਈ ਪੂਰੀ ਤਰ੍ਹਾ ਤਿਆਰ ਹੈ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਸਥਿਤੀ 'ਤੇ ਪੈਨੀ ਨਜਰ ਰੱਖੇ ਹੋਏ ਹ ਅਤੇ ਜਰੂਰਤ ਪੈਣ 'ਤੇ ਵੱਧ ਉਪਾਅ ਵੀ ਕੀਤੇ ਜਾਣਗੇ। ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਕਿਸੇ ਵੀ ਤਰ੍ਹਾ ਦੀ ਸਿਹਤ ਸਬੰਧੀ ਸਮਸਿਆ ਲਹੀ ਸਥਾਨਕ ਸਿਹਤ ਕੇਂਦਰਾਂ ਨਾਲ ਸੰਪਰਕ ਕਰਨ। ਮੰਤਰੀ ਨੇ ਕਿਹਾ ਕਿ ਇਹ ਨਿਰਦੇਸ਼ ਰਾਜ ਦੀ ਸੁਰੱਖਿਆ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਸਥਾਈ ਰੂਪ ਨਾਲ ਜਾਰੀ ਕੀਤੇ ਗਏ ਹਨ ਅਤੇ ਇੰਨ੍ਹਾਂ ਵਿੱਚ ਸਥਿਤੀਆਂ ਅਨੁਸਾਰ ਬਦਲਾਅ ਕੀਤਾ ਜਾ ਸਕਦਾ ਹੈ। ਵਿਭਾਗ ਦੀ ਪ੍ਰਾਥਮਿਕਤਾ ਲੋਕਾਂ ਨੂੰ ਸਮੇਂ 'ਤੇ ਮੈਡੀਕਲ ਸਹੂਲਤਾਂ ਉਪਲਬਧ ਕਰਾਉਣਾ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।