ਸਰਹੱਦੀ ਜ਼ਿਲ੍ਹਿਆਂ ’ਚ ਅੱਜ ਨਹੀਂ ਖੁੱਲ੍ਹੇ ਸਕੂਲ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 12 ਮਈ, 2025: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਅੱਜ ਵੀ ਸਕੂਲਾਂ ਵਿਚ ਛੁੱਟੀ ਹੈ। ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਹਾਲੇ ਸਕੂਲ ਨਹੀਂ ਖੋਲ੍ਹੇ ਗਏ ਜਦੋਂ ਕਿ ਬਾਕੀ ਜ਼ਿਲ੍ਹਿਆ ਵਿਚ ਵਿਦਿਅਕ ਅਦਾਰੇ ਅੱਜ ਤੋਂ ਖੁੱਲ੍ਹ ਗਏ ਹਨ।