Big Breaking: ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ
ਨਵੀਂ ਦਿੱਲੀ, 12 ਮਈ 2025- ਕਿੰਗ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵਿਰਾਟ ਕੋਹਲੀ ਨੇ ਇੰਗਲੈਂਡ ਦੌਰੇ ਤੋਂ ਪਹਿਲਾਂ ਇਹ ਵੱਡਾ ਫੈਸਲਾ ਲਿਆ ਹੈ। ਰੋਹਿਤ ਸ਼ਰਮਾ ਤੋਂ ਬਾਅਦ ਕੋਹਲੀ ਦਾ ਟੈਸਟ ਤੋਂ ਸੰਨਿਆਸ ਲੈਣਾ ਭਾਰਤੀ ਟੀਮ ਲਈ ਵੱਡਾ ਝਟਕਾ ਹੈ। ਕੋਹਲੀ ਲੰਬੇ ਸਮੇਂ ਤੋਂ ਕ੍ਰਿਕਟ ਦੇ ਸਭ ਤੋਂ ਲੰਬੇ ਫਾਰਮੈਟ ਵਿੱਚ ਦੌੜਾਂ ਲਈ ਸੰਘਰਸ਼ ਕਰ ਰਿਹਾ ਹੈ।
ਨਿਊਜ਼ੀਲੈਂਡ ਖ਼ਿਲਾਫ਼ ਘਰੇਲੂ ਲੜੀ ਵਿੱਚ ਕੋਹਲੀ ਦਾ ਬੱਲਾ ਪੂਰੀ ਤਰ੍ਹਾਂ ਚੁੱਪ ਸੀ। ਇਸ ਦੇ ਨਾਲ ਹੀ, ਕਿੰਗ ਕੋਹਲੀ ਆਸਟ੍ਰੇਲੀਆਈ ਧਰਤੀ 'ਤੇ ਖੇਡੀ ਗਈ ਬਾਰਡਰ-ਗਾਵਸਕਰ ਸੀਰੀਜ਼ ਵਿੱਚ ਕੁਝ ਖਾਸ ਨਹੀਂ ਦਿਖਾ ਸਕੇ। ਕੋਹਲੀ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਲੰਬੀ ਪੋਸਟ ਲਿਖ ਕੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ।
