← ਪਿਛੇ ਪਰਤੋ
ਮਜੀਠਾ ਜ਼ਹਿਰੀਲੀ ਸ਼ਰਾਬ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਦਾ ਆਇਆ ਵੱਡਾ ਬਿਆਨ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 13 ਮਈ, 2025: ਮਜੀਠਾ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਟਵੀਟ ਕਰ ਕੇ ਕਿਹਾ ਹੈ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ 'ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
Total Responses : 2347